Friday, August 28, 2026

ਕਵੀ ਹਰਦੀਪ ਬਿਰਦੀ ਨੂੰ ਕੀਤਾ ਗਿਆ ਸਨਮਾਨਿਤ

PPN0108201820ਲੁਧਿਆਣਾ, 1 ਅਗਸਤ (ਪੰਜਾਬ ਪੋਸਟ ਬਿਊਰੋ) – ਪਰਮਦੀਪ ਸਿੰਘ ਦੀਪ ਯਾਦਗਾਰੀ ਵੈਲਫੇਅਰ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਭਾਈ ਕਾਨ੍ਹ ਸਿੰਘ ਜੀ ਨਾਭਾ ਇੰਸਟੀਚਿਊਟ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਨਾਮਵਰ ਸਖਸ਼ੀਅਤ ਹਰੀ ਸਿੰਘ ਦੇ ਸਪੁੱਤਰ ਪਰਮਦੀਪ ਸਿੰਘ ਦੀਪ ਦੀ ਯਾਦ `ਚ ਪਿਛਲੇ ਦਿਨੀ ਕਰਵਾਇਆ 12ਵਾਂ ਪਰਮਦੀਪ ਸਿੰਘ ਦੀਪ ਯਾਦਗਾਰੀ ਗੁਰਮਤਿ ਸਮਾਗਮ, ਯੁਵਕ ਕਵੀ ਕਾਰਜਸ਼ਾਲਾ, ਕਵੀ ਦਰਬਾਰ ਤੇ ਸਨਮਾਨ ਸਮਾਰੋਹ ਯਾਦਗਾਰੀ ਹੋ ਨਿਬੜਿਆ।ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉਤਰਾਖੰਡ ਤੋਂ ਉਭਰਦੇ ਕਵੀ ਤੇ ਕਵਿਤਰੀਆਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਸਮਾਗਮ ਦੌਰਾਨ ਹੋਰਨਾਂ ਦੇ ਨਾਲ-ਨਾਲ ਹਰਦੀਪ ਬਿਰਦੀ ਨੂੰ ਵੀ ਸਨਮਾਨਿਤ ਕੀਤਾ ਗਿਆ।ਉਹਨਾਂ ਨੇ ਨਸ਼ਿਆਂ ਦੇ ਬਾਰੇ ਆਪਣੀ ਕਵਿਤਾ ਵੀ ਪੜੀ।

   

 

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply