Sunday, July 19, 2026

ਇੱਕ ਰੋਜਾ ਐਨ.ਐਸ.ਐਸ ਕੈਂਪ ਆਯੋਜਿਤ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਜੋ ਕਿ PPN0208201804ਪ੍ਰੋਗਰਾਮ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੰਮ ਕਰਨ ਦੀ ਭਾਵਨਾ ਉਜਾਗਰ ਕੀਤੀ।ਸਕੂਲ ਦੇ ਪ੍ਰਧਾਨ ਤਰਲੋਚਨ ਸਿੰਘ, ਮੈਨੇਜਰ ਮਾਨ ਸਿੰਘ, ਗੁਰਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ, ਵਾਇਸ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸੁਰਿੰਦਰਪਾਲ ਕੌਰ ਐਸ.ਐਸ. ਮਿਸਟਸ਼ੈੱਸ ਨੇ ਸ਼ਿਰਕਤ ਕੀਤੀ।ਵੱਖ-ਵੱਖ ਬੁਲਾਰਿਆਂ ਨੇ ਚੱਲ ਰਹੀਆਂ ਸਮੱਸਿਆਵਾਂ ਜਿਵੇਂ ਨਸ਼ਾ, ਭਰੂਣ ਹੱਤਿਆ ਅਤੇ ਹਰਿਆਵਲ ਬਾਰੇ ਦੱਸਿਆ।ਸਕੂਲ ਦੇ ਪ੍ਰਬੰਧਕ ਦਿਲਬਾਗ ਸਿੰਘ ਤਲਵਾੜ ਵੱਲੋਂ ਪ੍ਰਬੰਧਕ ਕਮੇਟੀ ਦੇ ਮੈਬਰਾਂ ਦਾ ਧੰਨਵਾਦ ਕੀਤਾ ਅਤੇ ਐਨ.ਐਸ.ਐਸ ਵਲੰਟੀਅਰਾਂ ਦੀ ਹੌਸਲਾ ਅਫਜਾਈ ਕੀਤੀ।
 

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …

Leave a Reply