ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ
ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 4 ਅਗਸਤ ਤੋਂ 22 ਅਗਸਤ 2018 ਤੱਕ ਕਰਵਾਈਆਂ ਜਾਣੀਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 4 ਅਗਸਤ ਤੋਂ 28 ਅਗਸਤ ਤੱਕ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਬਾਅਦ ਦੁਪਹਿਰ 2 ਵਜੇ ਤੋਂ 5.15 ਵਜੇ ਤੱਕ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇੱਕਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸਾਸ਼ਨਹੀਣਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ ਵਿਘਨ ਪੈਦਾ ਕਰਨ `ਤੇ ਸਖ਼ਤ ਮਨਾਹੀ ਹੈ।ਉਪਰੋਕਤ ਹੁਕਮ 28 ਅਗਸਤ 2018 ਤੱਕ ਲਾਗੂ ਰਹੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media