ਸਮਰਾਲਾ, 2 ਅਗਸਤ (ਪੰਜਾਬ ਪੋਸਟ – ਕੰਗ) – ਪੰਜਾਬ ਨੰਬਰਦਾਰ ਯੂਨੀਅਨ ਸਮਰਾਲਾ ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਅਤੇ ਤਹਿ: ਪ੍ਰਧਾਨ
ਧਰਮਿੰਦਰ ਸਿੰਘ ਖੱਟਰਾਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਅਤੇ ਅਹੁਦੇਦਾਰ ਹਾਜ਼ਰ ਹੋਏ।ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ `ਤੇ ਚਰਚਾ ਹੋਈ।ਸਭ ਤੋਂ ਪਹਿਲਾਂ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੁਆਰਾ ਪੂਰਾ ਸਹਿਯੋਗ ਦੇਣ ਦਾ ਵਾਅਦਾ ਕਰਦਿਆਂ ਫੈਸਲਾ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਨੰਬਰਦਾਰ ਜਮਾਨਤ ਨਹੀਂ ਦੇਵੇਗਾ ਅਤੇ ਨਾ ਹੀ ਕੋਈ ਸਹਿਯੋਗ ਕਰੇੇਗਾ।ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਫੜ੍ਹਨ ਲਈ ਪੁਲਿਸ ਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ। ਨੰਬਰਦਾਰ ਯੂਨੀਅਨ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ, ਜੋ ਹਾਦਸਿਆਂ ਕਾਰਨ ਮਨੁੱਖਾਂ ਦੀ ਮੌਤ ਦਾ ਕਾਰਨ ਬਣਦੇ ਹਨ।
ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨੰਬਰਦਾਰ ਹਰਮਿੰਦਰ ਸਿੰਘ ਜਰਨਲ ਸਕੱਤਰ, ਪ੍ਰੀਤਮ ਸਿੰਘ ਟੱਪਰੀਆਂ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਸਮਸ਼ਪੁਰ ਸੀਨੀਅਰ ਮੀਤ ਪ੍ਰਧਾਨ, ਮੇਵਾ ਸਿੰਘ ਬਗਲੀ, ਸਰਵਣ ਸਿੰਘ ਸ਼ਾਮਗੜ੍ਹ, ਗੁਰਦੀਪ ਸਿੰਘ ਰਾਜੇਵਾਲ ਖਜ਼ਾਨਚੀ, ਅਜੀਤ ਸਿੰਘ ਢੀਂਡਸਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਉਟਾਲਾਂ, ਅਵਤਾਰ ਸਿੰਘ ਮੁਸ਼ਕਾਬਾਦ, ਸਰੂਪ ਸਿੰਘ ਕਲਾਲਮਾਜਰਾ, ਤਰਲੋਚਨ ਸਿੰਘ ਰੂਪਾ, ਅਮਰ ਸਿੰਘ ਮੰਜਾਲੀ ਕਲਾਂ, ਮਨਜੀਤ ਸਿੰਘ ਰਾਜੇਵਾਲ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media