ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੱਜ ਲੋਕਮਾਨਿਆ ਬਾਲ
ਗੰਗਾਧਰ ਤਿਲਕ ਨੂੰ ਉਨ੍ਹਾਂ ਦੀ ਬਰਸੀ `ਤੇ ਸ਼ਰਧਾਂਜਲੀ ਭੇਂਟ ਕੀਤੀ।ਉਹ ਇੱਕ ਭਾਰਤੀ ਰਾਸ਼ਟਰਵਾਦੀ, ਅਧਿਆਪਕ, ਸਮਾਜ ਸੁਧਾਰਕ, ਵਕੀਲ ਅਤੇ ਫੁਰਤੀਲੇ ਕਾਰਜਕਰਤਾ ਤੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਪਹਿਲੇ ਨੇਤਾ ਸਨ।ਸਕੂਲ ਦੇ ਵਿਦਿਆਰਥੀਆਂ ਨੇ ਸਵਰਾਜ ਦਾ ਸਮਰਥਨ ਕਰਨ ਵਾਲੇ ਇਸ ਮਹਾਨ ਸੁਤੰਤਰਤਾ ਸੈਨਾਨੀ ਦੇ ਆਦਰਸ਼ਾਂ ਅਤੇ ਸਿਧਾਂਤਾਂ ਤੇ ਪ੍ਰਕਾਸ਼ ਪਾਉਂਦਾ ਹੋਇਆ ਇੱਕ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ।ਵਿਦਿਆਰਥੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਹੋਇਆਂ ਸਵੈ-ਰਚਿਤ ਕਵਿਤਾਵਾਂ ਅਤੇ ਪ੍ਰੇਰਨਾਤਮਕ ਗੀਤ ਗਾਏ।ਅੰਤ ਵਿੱਚ ਵਿਦਿਆਰਥੀਆਂ ਨੇ ਇਨ੍ਹਾਂ ਨੇਤਾਵਾਂ ਦੀ ਤਰ੍ਹਾਂ ਦ੍ਰਿੜ੍ਹ ਵਿਸ਼ਵਾਸ ਅਤੇ ਨਿਰਛਲਤਾ ਨਾਲ ਰਾਸ਼ਟਰ ਦੀ ਸੇਵਾ ਕਰਨ ਦੀ ਸਹੁੰ ਚੁੱਕੀ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਇਹਨਾਂ ਸੁਤੰਤਰਤਾ ਸੈਨਾਨੀਆਂ ਦੁਆਰਾ ਦਿੱਤੇ ਗਏ ਬਲੀਦਾਨਾਂ ਨੂੰ ਯਾਦ ਰੱਖਣ ਲਈ ਕਿਹਾ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਬਾਲ ਗੰਗਾਧਰ ਕੇਵਲ ਆਪਣੇ ਲਈ ਕੰਮ ਕਰਨ ਦੀ ਥਾਂ ਤੇ ਸਾਰੇ ਦੇਸ਼ ਨੂੰ ਪਰਿਵਾਰ ਬੁਲਾਉਣ ਅਤੇ ਮਿਲ ਕੇ ਕੰਮ ਕਰਨ ਵਰਗੀ ਸੱਚੀ ਭਾਵਨਾ ਵਿੱਚ ਵਿਸ਼ਵਾਸ ਰੱਖਦੇ ਸਨ।ਉਨ੍ਹਾਂ ਨੇ ਸਭ ਵਿਦਿਆਰਕੀਆਂ ਨੁੰ ਇੰਨ੍ਹਾਂ ਮੁੱਲਾਂ ਨੂੰ ਅਪਨਾਉਣ ਦੀ ਪ੍ਰੇਰਨਾ ਦਿੱਤੀ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media