ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਚੱਲ ਰਹੀ ਲੜੀ ਅਧੀਨ ਅੱਜ ਕੁਇਜ਼ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸੀਨੀਅਰ ਵਿੰਗ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆ ਚਾਰ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ।ਸਕੂਲ ਦੇ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਦੱਸਦੇ ਹੋਏ ਗੁਰੂ ਜੀ ਦੇ ਜੀਵਨ ਤੋਂ ਸੇਧ ਲੈ ਕੇ ਗੁਰਬਾਣੀ ਨਾਲ ਜੁੜ ਕੇ ਗੁਰਸਿੱਖੀ ਵਾਲਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਸਟੇਜ਼ ਸਕੱਤਰ ਦੀ ਭੂਮਿਕਾ ਧਾਰਮਿਕ ਅਧਿਆਪਕਾ ਸ੍ਰੀਮਤੀ ਸੁਖਜੀਤ ਕੌਰ ਨੇ ਬਾਖੂਬੀ ਨਿਭਾਈ ।
ਇਹਨਾਂ ਮੁਕਾਬਲਿਆਂ ਵਿੱਚ ਟੀਮ-ਏ ਤੇ ਡੀ ਨੇ ਪਹਿਲਾਂ, ਟੀਮ ‘ਸੀ’ ਨੇ ਦੂਜਾ ਅਤੇ ਟੀਮ ‘ਬੀ’ ਨੇ ਤੀਜਾ ਸਥਾਨ ਹਾਸਲ ਕੀਤਾ। ਕੁਇਜ਼ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਉਰਮਿੰਦਰ ਕੌਰ ਪ੍ਰਿੰ. ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ, ਸ੍ਰੀਮਤੀ ਦਪਿੰਦਰ ਕੌਰ ਪ੍ਰਿੰ. ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਬਾਈਪਾਸ, ਸੀਨੀਅਰ ਵਿੰਗ ਦੇ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਅਧਿਆਪਕ ਸ੍ਰ. ਜਸਪਾਲ ਸਿੰਘ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …