ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਸ਼੍ਰੇਆ ਉਹਰੀ ਅਤੇ ਆਸ਼ਿਮਾ ਚੌਹਾਨ ਨੇ ਬੀ.ਬੀ.ਏ ਸਮੈਸਟਰ-6 ਵਿਚ ਦੂਸਰਾ ਅਤੇ ਅੱਠਵਾਂ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ।ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਦੁੱਗਲ, ਡੀਨ ਅਕਾਦਮਿਕ ਡਾ. ਸਿਮਰਦੀਪ, ਡੀਨ ਪਬਲੀਕੇਸ਼ਨਜ ਸੰਦੀਪ ਜੁਤਸ਼ੀ, ਡੀਨ ਐਡਮਿਨਸਟ੍ਰੇਟਰ ਡਾ. ਰੁਪਿੰਦਰਪਾਲ, ਡੀਨ ਐਡਮਿਸ਼ਨਜ ਮਿਸ. ਕਿਰਨ ਗੁਪਤਾ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media