Tuesday, August 25, 2026

ਬੀ.ਐਸ.ਸੀ (ਨਾਨ-ਮੈਡੀਕਲ/ ਕੰਪਿਊਟਰ ਸਾਇੰਸ) ਦੇ ਨਤੀਜਿਆਂ `ਚ ਬਾਬਾ ਫ਼ਰੀਦ ਕਾਲਜ ਅੱਵਲ

ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ/ ਕੰਪਿਊਟਰ ਸਾਇੰਸ) PPN0208201823ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ 2 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵਧੇਰੇ ਅਤੇ 9 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ (ਨਾਨ-ਮੈਡੀਕਲ/ ਕੰਪਿਊਟਰ ਸਾਇੰਸ) ਛੇਵਾਂ ਸਮੈਸਟਰ (ਸੈਸ਼ਨ 2015-18) ਦੇ ਨਤੀਜੇ ਅਨੁਸਾਰ ਵਿਦਿਆਰਥਣ ਲਵਪ੍ਰੀਤ ਕੌਰ ਨੇ 88.18 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਹਰਮਨਦੀਪ ਕੌਰ ਨੇ 87.64 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਸਥਾਨ ਅਤੇ ਲਵਪ੍ਰੀਤ ਕੌਰ  ਨੇ 82.73 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਹਰਮੀਤ ਕੌਰ ਤੇ ਖੁਸ਼ਪ੍ਰੀਤ ਕੌਰ ਨੇ 81.64 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ।ਇਸ ਨਤੀਜੇ ਅਨੁਸਾਰ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਕਿਰਨਜੀਤ ਕੌਰ (81.45%), ਪਲਵਿੰਦਰ ਕੌਰ (81.09%), ਗੁਰਪ੍ਰੀਤ ਕੌਰ (80.73%) ਅਤੇ ਰਾਜਵੀਰ ਕੌਰ (80.55%) ਆਦਿ ਸ਼ਾਮਲ ਹਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply