Sunday, August 23, 2026

ਡੀ.ਏ.ਵੀ ਕਾਲਜ ਦੇ ਐਮ.ਕਾਮ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਨੈਟ ਪ੍ਰੀਖਿਆ

ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਡੀ.ਏ.ਵੀ ਕਾਲਜ ਕਾਮਰਸ ਵਿਭਾਗ ਦੇ ਐਮ.ਕਾਮ ਦੇ ਦੋ ਵਿਦਿਆਰਥੀਆਂ ਮਾਨਿਕ ਜਿੰਦਲ ਅਤੇ ਹਰਜਿੰਦਰ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਉਹਨਾਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਪ੍ਰਤੀਯੋਗੀ ਪ੍ਰੀਖਿਆ ਸੈਲ ਦੇ ਡੀਨ ਡਾ. ਕੁਸਮ ਗੁਪਤਾ ਨੂੰ ਦਿੱਤਾ।ਵਿਦਿਆਰਥੀ ਮਾਨਿਕ ਜਿੰਦਲ ਨੇ ਕਿਹਾ ਕਿ ਪ੍ਰਤੀਯੋਗੀ ਪ੍ਰੀਖਿਆ ਸੈਲ ਦੇ ਅਧਿਆਪਕਾਂ ਵਲੋਂ ਦਿੱਤੇ ਗਏ ਸਹੀ ਮਾਰਗ ਦਰਸ਼ਨ, ਨਿਰਦੇਸ਼ਨ ਅਤੇ ਗਿਆਨ ਦੇ ਕਾਰਨ ਹੀ ਉਹਨਾਂ ਨੂੰ ਇਹ ਸਫ਼ਲਤਾ ਪ੍ਰਾਪਤ ਹੋਈ ਹੈ।ਡਾ. ਕੁਸਮ ਗੁਪਤਾ ਨੇ ਕਿਹਾ ਕਿ ਜਿਸ ਉਦੇਸ਼ ਨੂੰ ਮੁੱਖ ਰੱਖ ਕੇ ਉਹਨਾਂ ਨੇ ਇਹ ਪ੍ਰਤੀਯੋਗੀ ਪ੍ਰੀਖਿਆ ਸ਼ੁਰੂ ਕਰਵਾਈ ਸੀ, ਉਸ ਦੀ ਸਫ਼ਲਤਾ ਨਜ਼ਰ ਆ ਰਹੀ ਹੈ। ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ ਨੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਇਸ ਸਫ਼ਲਤਾ ਦੇ ਲਈ ਵਧਾਈ ਦਿੰਦਿਆਂ ਕਿਹਾ ਕਿ ਬਠਿੰਡਾ ਦੇ ਲਈ ਇਹ ਬੜੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ।

Check Also

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply