Sunday, August 23, 2026

ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਪਤਾਹ ਮਨਾਇਆ

PPN0208201828ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਪਤਾਹ ਮਨਾਇਆ ਗਿਆ।ਜਿਸ ਵਿੱਚ ਰੋਜਾਨਾ ਸਵੇਰ ਦੀ ਪ੍ਰਾਰਥਨਾ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾ ਗਾਇਨ ਤੇ ਭਾਸ਼ਨ ਰਾਹੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ।ਸਕੂਲ ਵਿੱਚ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਕੂਲ ਦੇ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵੱਲੋਂ ਭਾਸ਼ਨ ਤੇ ਤਸਵੀਰਾਂ ਰਾਹੀਂ ਗੁਰੂ ਜੀ ਦੀ ਸ਼ਖਸੀਅਤ ਤੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਹਨਾਂ ਦੀਆਂ ਸਿੱਖਿਆਵਾਂ `ਤੇ ਚੱਲਣ ਲਈ ਕਿਹਾ।ਇਸ ਸੈਮੀਨਾਰ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ ।   
 

 

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply