Friday, October 18, 2024

ਖ਼ਾਲਸਾ ਕਾਲਜ ਵਿਖੇ ਸਫ਼ਾਈ ਜਾਗਰੂਕਤਾ ਅਭਿਆਨ ਚਲਾਇਆ ਗਿਆ

PPN0208201832 ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸਵੱਛ ਭਾਰਤ ਯੋਜਨਾ ਅਧੀਨ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਸਵੱਛਤਾ ਰੈਲੀ ਕੱਢੀ ਗਈ।ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਰ ਅਫ਼ਸਰ ਕਰਨਲ ਨਰਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਏ.ਐਨ.ਓ ਡਾ. ਹਰਬਿਲਾਸ ਸਿੰਘ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਤੱਕ ਕੱਢੀ ਗਈ ਰੈਲੀ ਮੌਕੇ ਕੈਡਿਟਾਂ ਵੱਲੋਂ ਸਟੇਸ਼ਨ ’ਤੇ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਸੁਚੇਤ ਕੀਤਾ ਗਿਆ।
    ਕੈਡਿਟਾਂ ਨੇ ਕਾਲਜ ਦੀਆਂ ਗਰਾਊਂਡਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ।ਕੈਡਿਟਾਂ ਨੇ ਵੱਖ-ਵੱਖ ਵਿਭਾਗਾਂ ’ਚ ਜਾ ਕੇ ਵਿਦਿਆਰਥੀਆਂ ਨੂੰ ਪੋਲੀਥੀਨ ਅਤੇ ਕਾਂਗਰਸ ਘਾਹ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਇਆ ਅਤੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।ਨਰਿੰਦਰ ਸਿੰਘ ਨੇ ਸੰਦੇਸ਼ ਦਿੰਦਿਆ ਹੋਇਆ ਕਿਹਾ ਕਿ ਇਹੋ ਜਿਹੇ ਸਫ਼ਾਈ ਅਭਿਆਨ ਨੂੰ ਇਕ ਦਿਨ ਲਈ ਨਾ ਸੀਮਤ ਕਰਦਿਆਂ ਹੋਇਆ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਰਹਿ ਸਕੇ। PPN0208201833
    ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁੱਥਰਾ ਰੱਖਣ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਆਪਣੇ ਘਰ ਦੇ ਨਾਲ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸ਼ੁੱਧ ਵਾਤਾਵਰਣ ਅਤੇ ਸਾਫ਼ ਸੁੱਥਰਾ ਚੌਗਿਰਦਾ ਹੀ ਦੇਸ਼ ਦੀ ਤਰੱਕੀ ਦਾ ਰਾਜ ਹੁੰਦਾ ਹੈ, ਇਸ ਲਈ ਹਰੇਕ ਮਨੁੱਖ ਨੂੰ ਸਵੱਛਤਾ ਮੁਹਿੰਮ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਸਤੂਆਂ ਦੀ ਖ਼ਰੀਦ ਕਰਦੇ ਸਮੇਂ ਸਾਨੂੰ ਪੋਲੀਥੀਨ ਦੀ ਵਰਤੋਂ ਨਾ ਕਰਦਿਆਂ ਸਗੋਂ ਕੱਪੜੇ ਦੇ ਥੈਲੇ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਘੱਟ ਤੋਂ ਘੱਟ ਪ੍ਰਦੂਸ਼ਿਤ ਹੋਵੇ।ਇਸ ਪ੍ਰੋਗਰਾਮ ਮੌਕੇ ਸੀਨੀਅਰ ਕੈਡਿਟ ਸੰਦੀਪ ਕਿੰਗਰਾ, ਗੁਰਸੇਵਕ ਸਿੰਘ, ਮਨਜੋਤ ਸਿੰਘ ਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
 
 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply