Sunday, December 22, 2024

ਸ਼੍ਰੋਮਣੀ ਕਮੇਟੀ ਵੱਲੋਂ ਸਹਾਰਨਪੁਰ ਦੇ ਦੰਗਾ ਪੀੜਤਾਂ ਨੂੰ ਜਲਦੀ ਹੀ ਇਕ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ- ਜਥੇ. ਅਵਤਾਰ ਸਿੰਘ

PPN18081416

ਅੰਮ੍ਰਿਤਸਰ, 18 ਅਗਸਤ(ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਜਿਲ੍ਹਾਂ ਸਹਾਰਨਪੁਰ ਵਿਖੇ ਹੋਏ ਦੰਗਿਆਂ ਦੌਰਾਨ ਸਿੱਖਾਂ ਦੀਆਂ ਵੱਡੇ ਪੱਧਰ ‘ਤੇ ਦੁਕਾਨਾਂ ਲੁੱਟ ਕੇ ਉਨ੍ਹਾਂ ਨੂੰ ਸਾੜ ਦਿੱਤਾ ਗਿਆ। ਸਿੱਖਾਂ ਦੇ ਹੋਏ ਇਸ ਮਾਲੀ ਨੁਕਸਾਨ ਦਾ ਉਹ ਖੁਦ ਜਾਇਜ਼ਾ ਲੈ ਕੇ ਆਏ ਤੇ ਪੀੜਤ ਦੁਕਾਨਦਾਰਾਂ ਨੂੰ ਮਿਲੇ, ਮੌਕੇ ਤੇ ਜਾ ਕੇ ਲਏ ਜਾਇਜੇ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਪੀੜਤ ਦੁਕਾਨਦਾਰਾਂ ਨੂੰ ਇਕ ਕਰੋੜ ਰੁਪਏ ਸਹਾਇਤਾ ਵੱਜੋਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। 
ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਸਹਾਰਨਪੁਰ ਤੋਂ ਸ. ਹਰਿੰਦਰ ਸਿੰਘ ਚੱਢਾ ਸਾਬਕਾ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ. ਨਰਿੰਦਰਪਾਲ ਸਿੰਘ ਜੀ ਖਜਾਨਚੀ, ਮੈਂਬਰ ਸ. ਸਤਵਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਬੱਗਾ, ਸ. ਪਰਮਿੰਦਰ ਸਿੰਘ ਅਤੇ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਮੈਨੇਜਰ ਸ. ਅਜਿੰਦਰਪਾਲ ਸਿੰਘ ਉਨ੍ਹਾਂ ਨੂੰ ਅੱਜ ਮਿਲੇ ਹਨ ਤੇ ਉਨ੍ਹਾਂ ਨੇ ਦੰਗਿਆਂ ਦੌਰਾਨ ਸਹਾਰਨਪੁਰ ਵਿਖੇ ਹੋਏ ਮਾਲੀ ਨੁਕਸਾਨ ਦਾ ਵੇਰਵਾ ਦਿੱਤਾ ਹੈ। ਜਿਸ ਮੁਤਾਬਕ ਜਲਦੀ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਲਈ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਸਹਾਰਨਪੁਰ ਵਿਖੇ ਭੇਜੀ ਜਾਵੇਗੀ। 
ਉਨ੍ਹਾਂ ਕਿਹਾ ਕਿ ਸਹਾਰਨਪੁਰ ਵਿਖੇ ਵਾਪਰੇ ਦੰਗਿਆਂ ਦੀ ਨਿਰਪੱਖ ਜਾਂਚ ਹੋਵੇ ਤੇ ਜਿਹੜੇ ਵੀ ਇਨ੍ਹਾਂ ਦੰਗਿਆਂ ਨੂੰ ਭੜਕਾਉਣ ਤੇ ਦੋ ਫਿਰਕਿਆਂ ‘ਚ ਪਾੜ ਪਾਉਣ ਲਈ ਜਿੰਮੇਵਾਰ ਲੋਕ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਸਕੱਤਰ ਸ. ਸਤਬੀਰ ਸਿੰਘ, ਸ. ਰੂਪ ਸਿੰਘ, ਸ. ਮਨਜੀਤ ਸਿੰਘ, ਐਡੀ. ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply