Thursday, June 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਤੀਜ ਦਾ ਤਿਉਹਾਰ

PPN0308201811 ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇੇ ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਵਿਭਾਗ ਦੁਆਰਾ ਸਾਵਣ ਦੇ ਮਹੀਨੇ ਦਾ ਵਿਸ਼ੇਸ਼ ਆਕਰਸ਼ਣ `ਤੀਜ` ਦੇ ਤਿਉਹਾਰ ਅਤੇ ਇਨਾਮ ਵੰਡ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ।  ਪ੍ਰੋਗਰਾਮ ਦਾ ਸ਼ੁਭ ਆਰੰਭ ਸਾਵਣ ਮਹੀਨੇ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਸ਼ਬਦ `ਸਾਵਣ ਆਇਆ ਰੇ ਸਖੀ` ਦੇ ਗਾਇਨ ਨਾਲ ਕੀਤਾ ਗਿਆ।ਸਕੂਲ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਡਾ. ਪੁਸਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅਤੇ ਰਾਜੇਸ਼ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ ਦਾ ਸਵਾਗਤ ਕਰਦੇ ਹੋਏ ਪੰਜਾਬੀ ਦੇ ਅਮੀਰ ਸਭਿਆਚਾਰ ਪ੍ਰਤੀ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਤੋਂ ਬਾਅਦ ਛੋਟੀਆਂ ਬੱਚੀਆਂ ਦੁਆਰਾ ਸਵਾਗਤੀ ਗੀਤ `ਤੁਸੀਂ ਜੋ ਆਏ ਖੁਸ਼ੀਆਂ ਲਿਆਏ` ਤੇ ਖੂਬਸੂਰਤ ਨਾਚ ਪੇਸ਼ ਕੀਤਾ ਗਿਆ।ਤੀਜ ਦੀ ਖੁਸ਼ੀ ਦਾ ਪ੍ਰਦਰਸ਼ਨ ਕਰਦੇ ਹੋਏ ਬੱਚੀਆਂ ਦੁਆਰਾ ਪੇਸ਼ ਕੀਤੇ ਗਏ ਰਾਜਸਥਾਨੀ ਨਾਚ ਨੇ ਤਾਂ ਸਭ ਦਾ ਮਨ ਮੋਹ ਲਿਆ।PPN0308201812
 `ਸਉਣ ਦਾ ਮਹੀਨਾ ਆ ਗਿਆ` ਸਮੂਹ ਗੀਤ ਨਾਲ ਸਾਵਣ ਦਾ ਸਾਰਾ ਦ੍ਰਿਸ਼ ਅੱਖਾਂ ਸਾਹਮਣੇ ਸਾਕਾਰ ਹੋ ਗਿਆ। ਪੱਛਮੀ ਸਭਿਆਚਾਰ ਤੋਂ ਪ੍ਰਭਾਵਿਤ ਪੰਜਾਬੀ ਸਭਿਆਚਾਰ ਅਤੇ ਲੋਕ ਗੀਤਾਂ ਨੂੰ ਬਚਾਉਣ ਲਈ ਅਤੇ ਨੌਜੁਆਨ ਪੀੜੀ ਨੂੰ ਜਾਗ੍ਰਿਤ ਕਰਨ ਲਈ ਲਘੂ ਨਾਟਕ `ਕਾਲੇ ਲਿਖੁ ਨਾ ਲੇਖ` ਇਸ ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਣ ਸੀ।ਚਰਖਾ, ਫੁਲਕਾਰੀ ਅਤੇ ਪੀਂਘ ਦੁਆਰਾ ਪੰਜਾਬ ਦੇ ਪ੍ਰਸਿੱਧ ਲੋਕ ਨਾਚ `ਗਿੱਧਾ` ਨੇ ਪੁਰਾਣੇ ਪੰਜਾਬ ਦਾ ਦਿਲਕਸ਼ ਨਜ਼ਾਰਾ ਪੇਸ਼ ਕਰਕੇ ਸਮਾਂ ਬੰਨ ਦਿੱਤਾ।
ਇਸੇ ਦੌਰਾਨ ਵਿੱਦਿਅਕ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਤੀਸਰੀ, ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਡਾ. ਪੁਸ਼ਪਿੰਦਰ ਵਾਲੀਆ ਨੇ ਪ੍ਰੋਗਰਾਮ ਵਿੱਚ ਬੱਚਿਆਂ ਦੀ ਪ੍ਰਤਿਭਾ ਤੇ ਕਲਾ ਦੀ ਪ੍ਰਸੰਸਾ ਕਰਦੇ ਹੋਏ ਉਹਨਾਂ ਨੂੰ ਵਧਾਈ ਦਿੱਤੀ ਨਾਲ ਹੀ ਉਹਨਾਂ ਨੂੰ ਆਪਣੀ ਵਿਰਾਸਤ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ, ਉਪ ਪ੍ਰਧਾਨ ਸਰਬਜੀਤ ਸਿੰਘ, ਸਕੂਲ ਮੈਂਬਰ ਇੰਚਾਰਜ                ਹਰਮਿੰਦਰ ਸਿੰਘ, ਐਡੀ. ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਸੰਤੋਖ ਸਿੰਘ ਸੇਠੀ, ਰਿਟਾ. ਡੀ.ਈ.ਓ ਅਜੀਤ ਸਿੰਘ, ਸ੍ਰੀਮਤੀ ਬੀ.ਮਨਮੋਹਨ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਵਲੋਂ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਂਟ ਕੀਤੇ ਗਏ।
ਪ੍ਰੋਗਰਾਮ ਦੇ ਅੰਤ ਵਿੱਚ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਆਏ ਹੋਏ ਵਿਸ਼ੇਸ਼ ਮਹਿਮਾਨਾਂ ਤੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਕੀਤਾ।ਉਹਨਾਂ ਨੇ ਸਕੂਲ ਵਿੱਚ ਦਿੱਤੀਆਂ ਜਾਣ ਵਾਲੀਆਂ ਆਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ।ਇਸ ਮੌਕੇੇ ਮੁੱਖਅਧਿਆਪਕਾਵਾਂ ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ, ਬੱਚੇ ਅਤੇ ਉਹਨਾਂ ਦੇ ਮਾਤਾ ਪਿਤਾ ਹਾਜ਼ਰ ਸਨ।
 

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply