Sunday, October 25, 2026

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਇਮਤਿਹਾਨ ’ਚ ਹਾਸਲ ਕੀਤਾ ਪਹਿਲਾ ਤੇ ਦੂਜਾ ਸਥਾਨ

PPN0408201811ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚੋਂ ਪਹਿਲਾਂ ਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
    ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਵਿਦਿਆਰਥੀ ਸ੍ਰ. ਨਵਪ੍ਰੀਤ ਸਿੰਘ ਨਰੂਲਾ ਨੇ 351 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਗੁਰਜੀਤ ਕੌਰ ਨੇ 346 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।  
    ਪ੍ਰਿੰ: ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰ ਡਾ. ਗੁਨੀਸ਼ਾ ਸਲੁੂਜਾ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਡਾ. ਹਰਪ੍ਰੀਤ ਕੌਰ, ਪ੍ਰੋ. ਸੀਮਾ ਰਾਣੀ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ. ਰਾਸ਼ੀਮਾ ਚੰਗੋਤਰਾ ਅਤੇ ਪ੍ਰੋ ਅਨੀਤਾ ਸ਼ਰਮਾ ਹਾਜ਼ਰ ਸਨ।

 

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply