ਵਰਲਡ ਸਿੱਖ ਐਜੂਕੇਸ਼ਨਲ ਕਾਨਫਰੰਸ ਅਤੇ ਸੀ. ਕੇ. ਡੀ. ਇੰਸਟੀਚਿਊਟ ਆਫ ਟੈਕਨਾਲੋਜੀ ਤਰਨਤਾਰਨ ਦੇ ਉਦਘਾਟਨ ਲਈ ਦਿੱਤਾ ਸੱਦਾ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘਸੱਗੂ)- ਦੇਸ਼ ਦੇ ਰੱਖਿਆ ਅਤੇ ਵਿੱਤ ਮੰਤਰੀ ਸੀ੍ਰ ਅਰੁਣ ਜੇਤਲੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਪ੍ਰਧਾਨ, ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ: ਚਰਨਜੀਤ ਸਿੰਘ ਚੱਢਾ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਸੀ੍ਰ ਅਰੁਣ ਜੇਤਲੀ ਨੂੰ ਵਿਸ਼ਵ ਪੱਧਰ ਤੇ’ ਸਥਾਪਿਤ ਹੋ ਚੁੱਕੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪੁਰਾਤਨ ਅਤੇ ਸ਼ਾਨਦਾਰ ਇਤਿਹਾਸ ਅਤੇ ਚੀਫ ਖਾਲਸਾ ਦੀਵਾਨ ਵਲੋਂ ਸੇਵਾ ਅਤੇ ਸਿੱਖਿਆ ਦੇ ਖੇਤਰ ਵਿਚ ਪ੍ਰਮੁੱਖ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਚੀਫ ਖਾਲਸਾ ਦੀਵਾਨ ਵਲੋਂ ਹਰ ਵਰ੍ਹੇ ਨਵਾਂ ਸਕੂਲ ਅਤੇ ਕਾਲਜ ਖੋਲ੍ਹਦਿਆਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਖੇਤਰਾਂ ਵਿਚ ਅਨਪੜ੍ਹਤਾ ਦਰ ਘਟਾਉਣ ਵਿਚ ਚੀਫ ਖਾਲਸਾ ਦੀਵਾਨ ਦੀ ਕਾਰਗੁਜ਼ਾਰੀ ਅਤੇ ਅਹਿਮ ਰੋਲ ਨੂੰ ਉਜਾਗਰ ਕੀਤਾ। ਇਸ ਮੁਲਾਕਾਤ ਦੌਰਾਨ ਚੀਫ ਖਾਲਸਾ ਦੀਵਾਨ ਦੇ ਸਹਿਯੋਗ ਨਾਲ ਚਲ ਰਹੇ ਪੰਜਾਬ ਸਰਕਾਰ ਦੇ ਆਦਰਸ਼ ਸਕੂਲਾਂ ਅਤੇ ਚੀਫ ਖਾਲਸਾ ਦੀਵਾਨ ਦੇ ਬਜਟ ਵਿਚ ਇਨ੍ਹਾਂ ਸਕੂਲਾਂ ਲਈ ਰੱਖੀ ਵਿਸ਼ੇਸ਼ ਰਾਸ਼ੀ ਬਾਰੇ ਵੀ ਰੌਸ਼ਨੀ ਪਾਈ।
ਉਨ੍ਹਾਂ ਸੀ੍ਰ ਅਰੁਣ ਜੇਤਲੀ ਨੂੰ ਚੀਫ ਖਾਲਸਾ ਦੀਵਾਨ ਵਲੋਂ ਤਰਨਤਾਰਨ ਵਿਖੇ 14-16 ਨਵੰਬਰ, 2014 ਨੂੰ ਮਾਣਯੋਗ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਵਰਲਡ ਸਿੱਖ ਐਜੂਕੇਸ਼ਨਲ ਕਾਨਫਰੰਸ ਅਤੇ ਸੀ. ਕੇ. ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਤਰਨਤਾਰਨ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕਰਨ ਦਾ ਵੀ ਸੱਦਾ ਦਿੱਤਾ। ਸੀ੍ਰ ਅਰੁਣ ਜੇਤਲੀ ਨੇ ਚੀਫ ਖਾਲਸਾ ਦੀਵਾਨ ਵਲੋਂ ਸਮਾਜਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਦੇਸ਼ ਦੀ ਤਰੱਕੀ ਵਿਚ ਦਿੱਤੇ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਚੀਫ ਖਾਲਸਾ ਦੀਵਾਨ ਨੂੰ ਹਰ ਸੰਭਵ ਸਹਿਯੋਗ ਅਤੇ ਮਦਦ ਦੇਣ ਦਾ ਭਰੋਸਾ ਦਿਵਾਇਆ।ਇਸ ਮੋਕੇ ਸ: ਧਰਮਵੀਰ ੰਿਸੰਘ ਵੀ ਮੌਜੂਦ ਸਨ।
Punjab Post Daily Online Newspaper & Print Media