Friday, November 22, 2024

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਮਗਾ

PPN0408201812ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਾਫ਼ਟਬਾਲ ਟੀਮ ਦੀਆਂ ਖਿਡਾਰਣਾਂ ਮਨਪ੍ਰੀਤ ਕੌਰ ਅਤੇ ਸਿਮਰਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਆਲ ਇੰਡੀਆ ਇੰਟਰ ਜੋਨਲ ਲੀਗ ਨੈਸ਼ਨਲ ਸਾਫ਼ਟਬਾਲ ਚੈਂਪੀਅਨਸ਼ਿਪ (ਮਰਦ ਅਤੇ ਔਰਤਾਂ) ’ਚ ਸੋਨੇ ਦਾ ਤਮਗਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ 10ਵੀਂ ਫ਼ੈਡਰੇਸ਼ਨ ਕੱਪ ਸਾਫ਼ਟਬਾਲ ਚੈਂਪੀਅਨਸ਼ਿਪ (ਮਰਦ ਅਤੇ ਔਰਤਾਂ) ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
    ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਖਿਡਾਰਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼ੁੱਭ ਇੱਛਾਵਾਂ ਦਿੰਦਿਆ ਉਨ੍ਹਾਂ ਲਈ ਭਵਿੱਖ ’ਚ ਉਚਾਈਆਂ ਛੂਹਣ ਦੀ ਕਾਮਨਾ ਕੀਤੀ ਅਤੇ ਭਵਿੱਖ ’ਚ ਅਗਾਂਹ ਸ਼ਾਨਦਾਰ ਉਪਲਬੱਧੀਆਂ ਪ੍ਰਾਪਤ ਕਰਨ ਲਈ ਹੱਲਾਸ਼ੇਰੀ ਦਿੱਤੀ।
    ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਖਿਡਾਰਣਾਂ, ਅਧਿਆਪਕ ਅਤੇ ਕੋਚ ਨੂੰ ਉਕਤ ਉਪਲਬੱਧੀਆਂ ਲਈ ਮੁਬਾਰਕਬਾਦ ਦਿੰਦਿਆਂ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸ: ਛੀਨਾ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਦਿੱਤੇ ਜਾ ਰਹੇ ਸਹਿਯੋਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਵਿੱਦਿਆ ਦੇ ਖੇਤਰ ’ਚ ਵਿਦਿਆਰਥਣਾਂ ਨਾਮਣਾ ਖੱਟ ਰਹੀਆਂ ਹਨ, ਉਥੇ ਹੋਰਨਾਂ ਖੇਡ, ਸੱਭਿਆਚਾਰਕ, ਸੈਮੀਨਾਰਾਂ, ਫ਼ੈਸਟੀਵਲਾਂ ’ਚ ਸ਼ਾਨਦਾਰ ਸਰਗਰਮੀਆਂ ਪੇਸ਼ ਕਰ ਰਹੀਆਂ ਹਨ।  

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply