Saturday, August 22, 2026

ਵਿਧਾਇਕ ਦਲਵੀਰ ਗੋਲਡੀ ਨੇ ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫਜ਼ਾਈ

ਧੂਰੀ, 5 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਰਾਧੇ ਸ਼ਿਆਮ ਜ਼ੋਨਲ ਇੰਚਾਰਜ ਅਤੇ ਵਿਨੋਦ ਕੁਮਾਰ ਦੀ ਅਗੁਵਾਈ ਵਿੱਚ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ PPN0508201806ਵੱਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਉੱਤਮ ਦਾਨ ਹੈ ਅਤੇ ਖੂਨਦਾਨ ਦੇਣ ਵਾਲਾ ਵਿਅਕਤੀ ਜਿੱਥੇ ਖੂਨਦਾਨ ਕਰਨ ਨਾਲ ਕਿਸੇ ਦੂਸਰੇ ਵਿਅਕਤੀ ਦੀ ਜ਼ਿੰਦਗੀ ਬਚਾਉਂਦਾ ਹੈ, ਉੱਥੇ ਹੀ ਉਹ ਵਿਅਕਤੀ ਖੁਦ ਵੀ ਕਈ ਬਿਮਾਰੀਆਂ ਤੋਂ ਬਚਦਾ ਹੈ ਅਤੇ ਇਸ ਨਾਲ ਹਜ਼ਾਰਾਂ ਕੀਮਤੀ ਜਾਨਾਂ ਨੂੰ ਵੀ ਬਚਾਇਆ ਜਾਂਦਾ ਹੈ।ਇਸ ਮੌਕੇ ਵਿਨੋਦ ਕੁਮਾਰ ਅਤੇ ਗੁਰਮੀਤ ਸਿੰਘ ਵੱਲੋਂ ਦਲਵੀਰ ਸਿੰਘ ਗੋਲਡੀ ਅਤੇ ਉਹਨਾਂ ਦੀ ਧਰਮ ਪਤਨੀ ਸਿਮਰਤ ਖੰਗੂੜਾ ਨੂੰ ਸਨਮਾਨਿਤ ਵੀ ਕੀਤਾ ਗਿਆ।ਕੈਂਪ ਵਿੱਚ ਸੰਗਰੂਰ ਅਤੇ ਮਾਲੇਰਕੋਟਲਾ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀਆਂ ਟੀਮਾਂ ਵੱਲੋਂ 285 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਰਾਜ ਸਿੰਘ ਖੇਤਰੀ ਸੰਚਾਲਕ, ਮੇਵਾ ਸਿੰਘ ਮੁਖੀ, ਡਾ. ਕੇ.ਸੀ ਗੋਇਲ, ਕੁਲਵੰਤ ਰਾਏ ਪੱਪੂ, ਕੌਂਸਲਰ ਪੁਸ਼ਪਿੰਦਰ ਸ਼ਰਮਾ ਤੇ ਅਸ਼ਵਨੀ ਧੀਰ, ਰਣਜੀਤ ਸਿੰਘ, ਬਚਿੱਤਰ ਪਾਰਸ, ਬਿੱਕਰ ਮਾਣਕ, ਗੁਰਮੀਤ ਸਿੰਘ ਸੰਚਾਲਕ, ਮੋਹਨ ਲਾਲ ਪੱਪੂ, ਗਗਨ ਸਿੰਘ, ਹਰੀ ਦੱਤ ਤਿਵਾੜੀ, ਜਸਵੀਰ ਸਿੰਘ ਅਤੇ ਨਰੰਜਣ ਕੌਰ ਭੋਲੀ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply