ਜੰਡਿਆਲਾ ਗੁਰੂ, 5 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਟਰੀਂ ਟੀਚਰਜ਼ ਯੂਨੀਅਨ ਪੰਜਾਬ ਦੀ ਇੱਕ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ
ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀ ਅਵਾਜ਼ ਦਬਾਉਣ ਲਈ ਮੋਰਚੇ ਦੇ 5 ਆਗੂਆਂ ਨੂੰ ਬਿਨਾਂ ਕਿਸੇ ਕਾਰਨ ਮੁਅੱਤਲ ਕਰਨ ਦੇ ਫੈਸਲੇ ਦਾ ਜੋਰਦਾਰ ਵਿਰੋਧ ਕੀਤਾ ਗਿਆ।ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੋਰੀਆ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਕਨਵੀਨਰ ਸੁਖਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਅਧਿਆਪਕ ਸਰਕਾਰੀ ਜਬਰ ਦਾ ਮੂੰਹ ਤੋੜ ਜਵਾਬ ਦੇਣ ਲਈ 5 ਅਗਸਤ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ `ਤੇ ਪਟਿਆਲੇ ਪਹੁੰਚ ਕੇ ਹਾਕਮ ਧਿਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਲਾਉਂਦਿਆ ਸਵਾਲ ਕਰਨਗੇ ਕਿ ਉਹ ਅਧਿਆਪਕਾਂ ਨੂੰ ਪੱਕੇ ਕਰਨ ਦੇ ਵਾਅਦੇ ਤੋਂ ਕਿਉਂ ਭੱਜ ਰਹੇ ਹਨ, ਸਮੂਹ ਅਧਿਆਪਕਾਂ ਨੇ ਇੱਕ ਸੁਰ ਹੁੰਦਿਆਂ ਕਿਹਾ ਕਿ ਉਹ ਸਰਕਾਰ ਨੂੰ ਆਪਣੇ ਵਾਅਦੇ ਤੋਂ ਮੁਕਰਨ ਨਹੀ ਦੇਣਗੇ ਅਤੇ ਸੰਘਰਸ਼ਸ਼ੀਲ ਅਧਿਆਪਕਾਂ ਦੀਆਂ ਮੁਅੱਤਲੀਆਂ ਦੇ ਹੁਕਮ ਰੱਦ ਕਰਨ, ਐਸ.ਐਸ ਰਮਸਾ, ਕੰਪਿਊਟਰ ਅਧਿਆਪਕਾਂ ਨੂੰ ਪੂਰੇ ਗਰੇਡ ਤੇ ਪੱਕੇ ਕਰਨ, ਸਿੱਖਿਆ ਪੋ੍ਵਾਈਡਰ, ਈ.ਜੀ.ਐਸ, ਐਸ.ਟੀ.ਆਰ, ਏ.ਆਈ.ਈ, ਆਈ.ਈ.ਵੀ ਆਦਿ ਵਲੰਟੀਅਰ ਨੂੰ ਅਧਿਆਪਕਾਂ ਦੇ ਮੁੱਢਲੇ ਗਰੇਡ ਤੇ ਪੱਕੇ ਕਰਨ, ਡੀ.ਏ ਦੀਆਂ ਕਿਸ਼ਤਾਂ ਦੇਣ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪਾ੍ਇਮਰੀ ਸਕੂਲਾਂ ਵਿੱਚ ਹੈਡ ਟੀਚਰ, ਸੈਂਟਰ ਹੈੱਡ ਟੀਚਰਜ ਦੀਆ ਪ੍ਮੋਸ਼ਨਾਂ ਜਲਦੀ ਕਰਵਾਉਣ ਤੱਕ, ਸਕੂਲਾਂ ਦੇ ਮੁੱਢਲੇ ਢਾਂਚੇ ਦੀ ਉਸਾਰੀ ਅਤੇ ਹੋਰ ਬਕਾਇਆ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਕਾਹਲੋਂ ਨੇ ਕਿਹਾ ਕਿ ਸਰਕਾਰ ਨਾਲ ਬਹੁਤ ਮੀਟਿੰਗਾਂ ਹੋ ਚੱਕੀਆਂ ਅਤੇ ਹੁਣ ਮੋਰਚਾ ਸਰਕਾਰ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਕਰਕੇ ਐਲਾਨ ਦੀ ਮੰਗ ਕਰੇਗਾ।
ਇਸ ਮੌਕੇ ਤੇਜਿੰਦਰ ਸਿੰਘ ਧਰਮਕੋਟ, ਗੁਰਿੰਦਰ ਸਿੰਘ ਸਿੱਧੂ, ਜਗਜੀਤ ਸਿੰਘ ਬੇਦੀ, ਹਰਪਾਲ ਸਿੰਘ ਬੋਲੇਵਾਲ, ਸੁਖਜਿੰਦਰ ਸਿੰਘ ਸੇਖੋਂ, ਜਗਤਾਰ ਸਿੰਘ ਘੁਮਾਣ, ਹੀਰਾ ਸਿੰਘ ਦਕੋਹਾ, ਸਤਨਾਮ ਸਿੰਘ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media