ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ
ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ।ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ 6 ਅਗਸਤ ਤੱਕ ਸੀ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਪਾਸੋਂ ਪਹਿਲਾਂ 6 ਅਗਸਤ 2018 ਤੀਕ ਪਾਸਪੋਰਟ ਮੰਗੇ ਗਏ ਸਨ, ਪਰ ਹੁਣ ਸ਼ਰਧਾਲੂ 20 ਅਗਸਤ 2018 ਤੀਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਬੇਦੀ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media