Sunday, December 22, 2024

ਫਾਜ਼ਿਲਕਾ ਜ਼ਿਲ੍ਹੇ ਵਿਚ ਬਲਾਕ ਪੱਧਰ ਤੇ 1 ਕਰੋੜ 25 ਲੱਖ ਦੀ ਲਾਗਤ ਨਾਲ 5 ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਸਥਾਪਿਤ – ਡਿਪਟੀ ਕਮਿਸ਼ਨਰ

PPN19081403ਫਾਜ਼ਿਲਕਾ, 19 ਅਗਸਤ (ਵਿਨੀਤ ਅਰੋੜਾ) – ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਫਾਜ਼ਿਲਕਾ ਜਿੱਲ੍ਹੇ ਦੇ 5 ਬਲਾਕਾਂ ਅਬੋਹਰ, ਖੁਈਆਂ ਸਰਵਰ, ਫਾਜ਼ਿਲਕਾ, ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਬਲਾਕ ਪੱਧਰ ਦੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰਾਜੈਕਟ ਕੋਆਰਡੀਨੇਟਰ ਮਗਨਰੇਗਾ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦਿੱਤੀ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਬਲਾਕ ਪੱਧਰੀ ਕੇਂਦਰ ਤੇ 25 ਲੱਖ ਰੁਪਏ ਖਰਚ ਕੀਤੇ ਗਏ ਹਨ ਤੇ ਇਨ੍ਹਾਂ ਕੇਂਦਰਾਂ ਤੇ ਕੁੱਲ ਖਰਚਾ 1 ਕਰੋੜ 25 ਲੱਖ ਰੁਪਏ ਆਇਆ ਹੈ । ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਵਿਕਾਸ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਇਮੈਂਟ ਗਾਰੰਟੀ ਸਕੀਮ ਫਰਵਰੀ 2006 ਤੋਂ ਸਫਲਤਾ ਨਾਲ ਸਮੁੱਚੇ ਭਾਰਤ ਵਿੱਚ ਚਲਾਈ ਜਾ ਰਹੀ ਹੈ । ਇਸ ਸਕੀਮ ਵਿਚ ਵਾਧਾ ਕਰਦੇ ਹੋਏ ਸਰਕਾਰ ਵੱਲੋਂ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ ਜੋ ਪਿੰਡਾਂ ਦੀ ਨੁਹਾਰ ਬਦਲਣਗੇ । ਇਹ ਕੇਂਦਰ ਬਲਾਕ ਅਤੇ ਗਰਾਮ ਪੰਚਾਇਤ ਪੱਧਰ ਤੇ ਖੋਲ੍ਹੇ ਜਾ ਰਹੇ ਹਨ। ਇਹਨਾਂ ਸੇਵਾ ਕੇਂਦਰਾਂ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਵਿੱਚ ਦਿੱਤੀ ਗਈ ਪ੍ਰਵਾਨਿਤ ਕੰਮਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਹਨਾਂ ਕੇਂਦਰਾਂ ਨੂੰ ਸਥਾਪਿਤ ਕਰਨ ਲਈ ਨਿਯਮਾਵਲੀ ਵੀ ਬਣਾਈ ਗਈ ਹੈ । ਜਿਸ ਅਨੁਸਾਰ ਬਲਾਕ ਪੱਧਰ ਬਣਨ ਵਾਲੇ ਸੇਵਾ ਕੇਂਦਰਾਂ ਦੇ 25.00 ਲੱਖ ਰੁਪਏ ਫੰਡਜ ਦੀ ਵਿਵਸਥਾ ਕੀਤੀ ਗਈ ਹੈ ।
ਬਲਾਕ ਪੱਧਰ ਤੇ ਸਥਾਪਿਤ ਕੀਤੇ ਗਏ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰਾਂ ਦਾ ਮੰਤਵ ਮਹਾਤਮਾ ਗਾਂਧੀ ਨਰੇਗਾ ਸਕੀਮ ਨੂੰ ਚਲਾਉਣ ਲਈ ਦਫ਼ਤਰ ਸਥਾਪਿਤ ਕਰਨਾ ਅਤੇ ਇਨ੍ਹਾਂ ਦਫ਼ਤਰਾਂ ਨੂੰ ਲੋਕਾਂ ਦੀ ਸਹੂਲਤ ਲਈ ਬਤੌਰ ਗਿਆਨ ਭੰਡਾਰ ਕੇਂਦਰ ਦੇ ਤੌਰ ਤੇ ਵਰਤਣਾ । ਮਹਾਤਮਾ ਗਾਂਧੀ ਨਰੇਗਾ ਸਕੀਮ ਨਾਲ ਸੰਬੰਧਿਤ ਸਾਰੀਆਂ ਪ੍ਰਕ੍ਰਿਆਵਾਂ ਅਤੇ ਗਤੀਵਿਧੀਆਂ ਇਹਨਾਂ ਕੇਂਦਰਾਂ ਰਾਹੀ ਚਲਾਈਆਂ ਜਾਣਗੀਆਂ । ਇਨ੍ਹਾਂ ਕੇਂਦਰਾਂ ਵਿੱਚ ਨਰੇਗਾ ਸਕੀਮ ਅਧੀਨ ਕੰਮ ਕਰਨ ਦੇ ਚਾਹਵਾਨ ਵਿਅਕਤੀ ਰੁਜ਼ਗਾਰ ਕਾਰਡ ਅਤੇ ਕੰਮ ਪ੍ਰਾਪਤ ਕਰਨ ਲਈ ਆਪਣੀਆਂ ਦਰਖਾਸਤਾਂ ਦੇ ਸਕਦੇ ਹਨ । ਇਨ੍ਹਾਂ ਕੇਂਦਰਾਂ ਵਿੱਚ ਪਿੰਡਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਵਰਤੇ ਜਾਂਦੇ ਮਸਟੋਰਲਾਂ ਦੀ ਛਾਣਬੀਣ । ਸ਼ਿਕਾਇਤਾਂ ਦੀ ਛਾਣਬੀਣ, ਜਨ-ਚੇਤਨਾ ਅਤੇ ਪੇਂਡੂ ਵਿਕਾਸ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਗਤੀਵਿਧੀਆਂ ਆਦਿ ਦਾ ਚੱਲਣ ਹੋਵੇਗਾ । ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਬਲਾਕ ਪੱਧਰ ਤੇ ਬਣਨ ਵਾਲੇ ਕੇਂਦਰਾਂ ਦੀ ਇਮਾਰਤਾਂ ਦਾ ਛੱਤਿਆ ਗਿਆ ਰਕਬਾ 290 ਵਰਗ ਮੀਟਰ (ਸਮੇਤ ਪਖਾਨਾ) ਹੋਵੇ । ਰਾਜੀਵ ਗਾਂਧੀ ਸੇਵਾ ਕੇਂਦਰ ਦੀ ਇਮਾਰਤ ਦੀ ਉਸਾਰੀ ਇਸ ਢੰਗ ਨਾਲ ਕੀਤੀ ਜਾਵੇ ਕਿ 80 ਤੋਂ 100 ਦੇ ਵਿਚਲੇ ਵਿਅਕਤੀ ਅਸਾਨੀ ਨਾਲ ਮੀਟਿੰਗ ਕਰ ਸਕਣ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply