Tuesday, March 3, 2026

ਵਾਤਾਵਰਣ ਦੀ ਸ਼ੁੱਧਤਾ ਨਾਲ ਹੀ ਸਿਰਜਿਆ ਜਾ ਸਕਦਾ ਹੈ ਤੰਦਰੁਸਤ ਪੰਜਾਬ – ਡੀ.ਸੀ

ਭੀਖੀ, 6 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ PPN0608201806ਮਾਨਸਾ ਅਪਨੀਤ ਰਿਆਤ ਵੱਲੋਂ ਪਿੰਡ ਝੁਨੀਰ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿਖੇ ਪੌਦਾ ਲਗਾ ਕੇ ਕੀਤੀ ਗਈ।ਉਨ੍ਹਾਂ ਕਿਹਾ ਕਿ ਜੇਕਰ ਹਵਾ, ਪਾਣੀ, ਮਿੱਟੀ ਤੇ ਸਾਡਾ ਵਾਤਾਵਰਣ ਸਾਫ਼-ਸੁਥਰਾ ਤੇ ਤੰਦਰੁਸਤ ਹੋਵੇਗਾ ਤਾਂ ਹੀ ਲੋਕ ਤੰਦਰੁਸਤ ਰਹਿਣਗੇ ਅਤੇ ਜੇਕਰ ਲੋਕ ਤੰਦਰੁਸਤ ਹੋਣਗੇ ਤਾਂ ਹੀ ਸੂਬਾ ਤੰਦਰੁਸਤ ਹੋਵੇਗਾ।
    ਕੈਂਪਸ `ਚ ਪੌਦੇ ਲਗਾਉਣ ਉਪਰੰਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਕਾਲਜ ਦੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਵਿੱਚ ਹਰੇਕ ਵਿਦਿਆਰਥੀ ਆਪਣਾ ਯੋਗਦਾਨ ਪਾਵੇ।ਜੇਕਰ ਆਸ-ਪਾਸ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰੇ। ਇਸ ਤੋਂ ਇਲਾਵਾ ਹਰੇਕ ਵਿਦਿਆਰਥੀ ਨੂੰ ਪੜ੍ਹਨ ਸਮੇਂ ਆਪਣਾ ਇੱਕ ਟੀਚਾ ਮਿੱਥ ਲੈਣਾ ਚਾਹੀਦਾ ਹੈ ਅਤੇ ਉਸ ਅਨੁਸਾਰ ਹੀ ਆਪਣੇ ਟੀਚੇ ਦੀ ਪ੍ਰਾਪਤੀ ਲਈ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਨਿਸ਼ਚਾ ਅਤੇ ਸਖ਼ਤ ਮਿਹਨਤ ਨਾਲ ਵਿਅਕਤੀ ਹਰ ਮੰਜ਼ਿਲ ਨੂੰ ਸਰ ਕਰ ਸਕਦਾ ਹੈ।
    ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਤੰਦਰੁਸਤ ਪੰਜਾਬ ਮਿਸ਼ਨ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਆਪਣੇ ਆਸ-ਪਾਸ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
    ਇਸ ਉਪਰੰਤ ਡਿਪਟੀ ਕਮਿਸ਼ਨਰ ਦਲੇਲ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਥੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਲ ਰਹੇ ਕੈਂਪ ਦਾ ਜਾਇਜ਼ਾ ਲਿਆ।ਕੈਂਪ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਸਟਾਲਾਂ `ਤੇ ਜਾ ਕੇ ਪ੍ਰਧਾਨ ਮੰਤਰੀ ਮੰਤਰੀ ਆਵਾਸ ਯੋਜਨਾ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਨਰ ਸਿਖਲਾਈ, ਬਾਲ ਵਿਕਾਸ ਪ੍ਰਾਜੈਕਟ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
    ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕਾਫ਼ੀ ਲਾਭਦਾਇਕ ਹੁੰਦੇ ਹਨ, ਜਿਸ ਕਾਰਨ ਲੋਕਾਂ ਨੂੰ ਦਫ਼ਤਰਾਂ ਵਿੱਚ ਨਹੀਂ ਜਾਣਾ ਪੈਂਦਾ ਅਤੇ ਆਪਣੇ ਪਿੰਡਾਂ ਵਿੱਚ ਹੀ ਉਹ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਸੂਚਨਾ ਅਤੇ ਫਾਰਮ ਆਦਿ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
    ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀਦਿਨੇਸ਼ ਵਿਸ਼ਿਸ਼ਟ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਭਲਾਈ ਵਿਭਾਗ ਰਘਬੀਰ ਸਿੰਘ ਮਾਨ, ਬੀ.ਡੀ.ਪੀ.ਓ ਝੁਨੀਰ ਰਾਜਵਿੰਦਰ ਸਿੰਘ, ਪਰਨੀਤ ਸਿੰਘ ਭਸੀਨ, ਡਾ. ਮਹਿੰਦਰ ਪਾਲ ਸਿੰਘ ਅਤੇ ਸਾਬਕਾ ਸਰਪੰਚ ਅਮਰੀਕ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।  
 

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply