ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਐਮ.ਏਡ ਕੋਰਸ ਵਿਚ ਦਾਖਲੇ ਦੀ ਮਿਤੀ 16 ਅਗਸਤ, 2018 ਤਕ ਵਧਾ ਦਿੱਤੀ ਹੈ।ਕੋਆਰਡੀਨੇਟਰ ਡਾ. ਅਮਿਤ ਕੌਟਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਮੀਦਵਾਰ ਜੋ ਇਹ ਕੋਰਸ ਕਰਨਾ ਚਾਹੁੰਦੇ ਹਨ ਉਹ ਯੂਨੀਵਰਸਿਟੀ ਪੋਰਟਲ ’ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਆਨਲਾਈਨ ਅਰਜੀ ਦੇਣ ਤੋਂ ਬਾਅਦ ਉਮੀਦਵਾਰਾਂ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋ ਸੀਟਾਂ ਦੀ ਵੰਡ ਕੀਤੀ ਜਾਵੇਗੀ।ਕੁੱਝ ਸੀਟਾਂ ਐਮ.ਏ ਸਿਖਿਆ ਅਤੇ ਡਿਪਲੋਮਾਂ ਕੋਰਸਾਂ ਬਚਪਨ ਦੀ ਦੇਖਭਾਲ ਤੇ ਸਿਖਿਆ ਵਿਚ ਖਾਲੀ ਹਨ।ਦਿਲਚਸਪੀ ਰੱਖਣ ਵਾਲੇ ਉਮੀਦਵਾਰ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਯੂਨੀਵਰਸਿਟੀ ਦੇ ਸਬੰਧਤ ਵਿਭਾਗ ਦੇ ਮੁਖੀ ਨਾਲ ਵੀ ਨਿਜੀ ਤੌਰ ‘ਤੇ ਸੰਪਰਕ ਕਰ ਸਕਦੇ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media