ਕਿਸਾਨਾਂ ਨੂੰ ਘਰ ਦੀ ਦਹਲੀਜ ਤੇ ਡੇਅਰੀ ਧੰਦਾ ਲਾਹੇਵੰਦ ਬਣਾਉਣ ਦੇ ਦਿੱਤੇ ਜਾਣਗੇ ਗੁਰ
ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ
ਉਤਪਾਦਕਾਂ ਦੇ ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਪੰਜਾਬ ਦੇ ਦੂਰ ਦਰਾਜ ਪਿੰਡਾਂ ਵਿੱਚ 500 ਕੈਂਪ ਲਗਾਏ ਜਾਣਗੇ ਜਿਸ ਤਹਿਤ ਦੁੱਧ ਉਤਪਾਦਕਾਂ ਦੇ ਗਿਆਨ ਨੂੰ ਉਚਾ ਚੁੱਕਣ ਤੇ ਡੇਅਰੀ ਧੰਦੇ ਨਾਲ ਜੋੜਣ ਲਈ ਘਰ ਦੀ ਦਹਲੀਜ ਤੇ ਹੀ ਗੁਰ ਪ੍ਰਦਾਨ ਕੀਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਤਲਵੰਡੀ ਡੋਗਰਾ ਵਿਖੇ ਕੈਪ ਲਗਾਇਆ ਗਿਆ।ਇਸ ਕੈਂਪ ਵਿੱਚ ਪਿੰਡ ਦੇ ਸਰਪੰਚ, ਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਦੁੱਧ ਉਤਪਾਦਕਾਂ ਨੇ ਹਿੱਸਾ ਲਿਆ।
ਮੁੱਖ ਸਰੋਤ ਵਿਅਕਤੀ (ਕੇ.ਆਰ.ਪੀ) ਗੁਰਦਿਆਲ ਸਿੰਘ ਨੇ ਦੁੱਧ ਉਤਪਾਦਕਾਂ ਨੂੰ ਦੁਧਾਰੂ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਦੇ ਗੁਰ ਦੱਸੇ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਾਦ ਖੁਰਾਕ ਬਹੁਤ ਮਹੱਤਵ ਰੱਖਦੀ ਹੈ ਅਤੇ ਉਸ ਵਿੱਚ ਧਾਤਾਂ ਦਾ ਚੂਰਾ ਵਿਸ਼ੇਸ਼ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਚੰਗੀ ਨਸਲ ਦੀਆਂ ਵੱਛੀਆਂ ਹਾਸਲ ਕਰਨ ਲਈ ਉਨ੍ਹਾਂ ਨੂੰ ਮਨਸੂਈ ਗਰਭਦਾਨ ਕਰਵਾਉਣ ਲਈ ਦੁੱਧ ਉਤਪਾਦਕਾਂ ਨੂੰ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਸਾਫ ਸਫਾਈ ਅਤੇ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪਸ਼ੁੂਆਂ ਨੂੰ ਮੈਸਟਾਈਟਮ, ਗੋਲ ਘੋਟੂ ਅਤੇ ਮੂੰਹਖੁਰ ਤੋਂ ਬਚਾਉਣ ਬਾਰੇ ਵੀ ਜਾਣਕਾਰੀ ਦਿੱਤੀ।
ਸਰਕਾਰ ਦੇ ਇਸ ਉਪਰਾਲੇ ਦਾ ਪਿੰਡ ਦੇ ਸਰਪੰਚ, ਪੰਚ ਅਤੇ ਦੁੱਧ ਉਤਪਾਦਕਾਂ ਨੇ ਜੋਰਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੇ ਘਰ ਦੀ ਦਹਲੀਜ ਤੇ ਹੀ ਨਵੀਂਆਂ ਤਕਨੀਕਾਂ ਹਾਸਲ ਹੋਈਆਂ ਜਿਸ ਸਦਕਾ ਉਹ ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਕੈਂਪ ਨਾਲ ਛੋਟੇ ਦੁੱਧ ਉਤਪਾਦਕਾਂ ਦਾ ਆਰਥਿਕ ਪੱਧਰ ਵੀ ਉਚਾ ਹੋਵੇਗਾ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media