Friday, August 21, 2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਬੱਸਾਂ ਦੇ ਕੱਟੇ ਚਲਾਨ

ਸਕੂਲੀ ਵਾਹਨ ਮਿਆਰੀ ਹੋਣੇ ਚਾਹੀਦੇ ਨੇ – ਚੀਮਾ ਸਰਾਂ
ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਸੁਖਬੀਰ ਸਿੰਘ) – ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਦੀਆਂ ਹਦਾਇਤਾਂ ਅਤੇ ਡਿਪਟੀ PPN0608201810ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਚੀਮਾ ਸਰਾਂ ਵੱਲੋਂ ਸਪਰਿੰਗ ਡੇਲ ਸਕੂਲ, ਡੀ.ਡੀ.ਆਈ ਅਤੇ ਪਾਇਨੀਅਰ ਸਕੂਲਾਂ `ਚ ਸਕੂਲੀ ਵਾਹਨਾਂ ਦੀ ਚੈਕਿਗ ਕੀਤੀ ਗਈ।
     ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਮਾਨਯੋਗ ਪੰਜਾਬ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੈਕਿੰਗ ਦੌਰਾਨ ਕਮੀਆਂ ਪਾਏ ਜਾਣ ਵਾਲੇ 5 ਵਾਹਨਾਂ ਦੇ ਮੌਕੇ `ਤੇ ਹੀ ਚਲਾਨ ਕੱਟੇ ਅਤੇ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਤੋਂ ਜਾਣੂੰ ਕਰਵਾਇਆ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੇਫਟੀ ਨੂੰ ਮੁੱਖ ਰੱਖਦੇ ਹੋਏ ਸਕੂਲੀ ਵਾਹਨਾਂ ਮਿਆਰੀ ਹੋਣੇ ਚਾਹੀਦੇ ਹਨ।ਉਨ੍ਹਾਂ ਨੇ ਟਰਾਂਸਪੋਰਟ ਦੇ ਮੈਨੇਜਰਾਂ ਨੂੰ ਵਾਹਨਾਂ ਦੀਆਂ ਖਾਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਸੜਕਾਂ ਤੇ ਜਾਂਦੇ ਸਕੂਲੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
     ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਨਾਲ ਜਿਲ੍ਹਾ ਸਿਖਿਆ ਸੈਕੰਡਰੀ ਤੇ ਐਲੀਮੈਂਟਰੀ, ਟ੍ਰੈਫਿਕ ਪੁਲਿਸ ਸ਼ਹਿਰੀ ਤੇ ਦਿਹਾਤੀ ਦੇ ਨੁਮਾਇੰਦੇ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply