72 ਬੱਚਿਆਂ ਨੂੰ ਵੰਡੇ ਮੁਫਤ ਪੇਸਟ ਤੇ ਬੁਰਸ਼
ਧੂਰੀ, 6 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਅਗਰਵਾਲ ਸਭਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਹਾਂਵੀਰ ਮੰਦਰ ਵਿਖੇ ਸਭਾ ਦੇ ਪ੍ਰਧਾਨ ਸੋਮ ਨਾਥ ਗਰਗ ਕਰੁਨ ਆਟੋ ਵਾਲਿਆਂ ਦੀ ਪ੍ਰਧਾਨਗੀ ਹੇਠ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਮੀਨਾ ਸ਼ਰਮਾ ਵੱਲੋਂ 72 ਬੱਚਿਆਂ ਦੇ ਦੰਦਾਂ ਦਾ ਨਿਰੀਖਣ ਕੀਤਾ ਗਿਆ ਅਤੇ ਦੰਦਾਂ ਦੀ ਸੰਭਾਲ ਕਰਨ ਦੇ ਨਾਲ-ਨਾਲ ਸਹੀ ਤਰੀਕੇ ਨਾਲ ਬੁਰਸ਼ ਕਰਨ ਦੀ ਵਿਧੀ ਵੀ ਕਰਕੇ ਦਿਖਾਈ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਤੇ ਸਵੇਰ ਦੇ ਨਾਸ਼ਤੇ ਤੋਂ ਬਾਅਦ ਬੁਰਸ਼ ਕਰਨ ਨੂੰ ਜ਼ਿੰਦਗੀ ਦਾ ਹਿੱਸਾ ਬਨਾਉਣ ਲਈ ਕਿਹਾ। ਇਸ ਕੈਂਪ ਦੇ ਪ੍ਰੋਜੈਕਟ ਇੰਚਾਰਜ ਮਾ. ਤਰਸੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸੰਸਥਾ ਵਲੱੋਂ 36ਵਾਂ ਕੈਂਪ ਲਗਾਇਆ ਗਿਆ ਹੈ ਅਤੇ ਭੱਿਵਖ ਵਿੱਚ ਵੀ ਸਮੇਂ-ਸਮੇਂ ਸਿਰ ਅਜਿਹੇ ਕੈਂਪ ਲਗਾਉਣ ਦੇ ਉਪਰਾਲੇ ਜਾਰੀ ਰਹਿਣਗੇ।ਸੇਵਾਮੁਕਤ ਡੀ.ਪੀ.ਆਰ.ਓ ਮਨਜੀਤ ਸਿੰਘ ਬਖਸ਼ੀ ਨੇ ਅਗਰਵਾਲ ਸਭਾ ਦੇ ਸਮਾਜ ਭਲਾਈ ਦੇ ਕੰਮਾਂ ਬਾਰੇ ਚਾਨਣਾ ਪਾਇਆ।ਸਕੂਲ ਮੁਖੀ ਸ਼੍ਰੀਮਤੀ ਪੁਸ਼ਪਾ ਰਾਣੀ, ਮਨਵੀਰ ਕੌਰ, ਰੁਪਿੰਦਰ ਕੌਰ, ਰਾਜਦੀਪ ਕੌਰ, ਬਬਲੀ ਕੌਰ ਅਤੇ ਪੂਨਮ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਸ਼ੌਕ ਕੁਮਾਰ, ਅਜੈ ਕੁਮਾਰ, ਸੁਭਾਸ਼ ਕੁਮਾਰ ਕਹੇਰੂ ਵਾਲੇ ਆਦਿ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …