Saturday, August 8, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ PPN0608201813ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।
    ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬਾਨ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ।ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
     ਇਸ ਮੌਕੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰਤ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਨਾਨਕ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …

Leave a Reply