ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ ਦਾ ਉਤਸ਼ਾਹ ਭਰਨ ਲਈ ਕਾਲਜ ਵੱਲੋਂ ਅਜਿਹਾ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਕਾਲਜ ’ਚ ਤੀਆਂ ਦੇ ਦ੍ਰਿਸ਼ ਨੂੰ ਰੂਪਮਾਨ ਕਰਨ ਲਈ ਪੀਘਾਂ ਪਾਈਆਂ ਗਈਆਂ, ਮਹਿੰਦੀ ਲਗਾਈ ਗਈ ਅਤੇ ਨਾਲ ਹੀ ਖੀਰ-ਪੂੜੇ ਦੇ ਸਟਾਲ ਲਗਾਏ ਗਏ।ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ, ਜਿਸ ਦਾ ਆਯੋਜਨ ਡਾ. ਬਿੰਦੂ ਸ਼ਰਮਾ ਅਤੇ ਡਾ. ਸਤਿੰਦਰ ਢਿੱਲੋਂ (ਅਸਿਸਟੈਂਂਟ ਪ੍ਰੋਫੈਸਰਾਂ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਪ੍ਰੋਗਰਾਮ ’ਚ ਵਿਦਿਆਰਥਣਾਂ ਨੇ ਲੋਕ ਨਾਚ ਗਿੱਧਾ ਅਤੇ ਪੰਜਾਬੀ ਪਹਿਰਾਵੇ ਦੇ ਮੁਕਾਬਲੇ ’ਚ ਭਾਗ ਲਿਆ।
ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁਕਾਬਲੇ ’ਚ ਜੇਤੂ ਵਿਦਿਆਰਥਣਾਂ ਜਿਨ੍ਹਾਂ ’ਚ ਰੁਪਾਲੀ (ਬੀ.ਐਡ.ਭਾਗ ਪਹਿਲਾ ਦੀ ਵਿਦਿਆਰਥਣ) ਨੂੰ ਵਧੀਆ ਪੇਸ਼ਕਾਰੀ ਕਰਨ ਲਈ ਪਹਿਲਾ ਇਨਾਮ ਤਕਸੀਮ ਕੀਤਾ ਅਤੇ ਦਮਨਪ੍ਰੀਤ ਕੌਰ ਨੂੰ ਬੈਸਟ ਪੰਜਾਬੀ ਪਹਿਰਾਵਾ ਦੇ ਖਿਤਾਬ ਨਾਲ ਨਿਵਾਜਿਆ ਗਿਆ ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …