‘ਭਾਬੀ’ ਕਹਿਣ ਦੀ ਗਲਤ ਬਿਆਨਬਾਜ਼ੀ ਕਰਨ `ਤੇ ਖਹਿਰਾ ਪੰਜਾਬੀਆਂ ਤੋਂ ਮੁਆਫੀ ਮੰਗਣ – ਚੀਮਾ
ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੰਜਾਬ
ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਬਣਾਈ ਐਸ.ਟੀ.ਐਫ ਦੀ ਰਿਪੋਰਟ ਜਨਤਕ ਕੀਤੀ ਜਾਵੇ।ਬਠਿੰਡਾ ਪੁੱਜੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਉਨਾਂ ਦੀ ਪਾਰਟੀ ਵਿਧਾਨ ਸਭਾ ਵਿੱਚ ਇਸ ਰਿਪੋਰਟ `ਤੇ ਕਾਂਗਰਸ ਸਰਕਾਰ ਦਾ ਘਿਰਾਓ ਕਰਕੇ ਇਸ ਮੁੱਦੇ `ਤੇ ਬਹਿਸ ਦੀ ਮੰਗ ਕਰੇਗੀ।ਉਹਨਾਂ ਨੇ ਪਾਰਟੀ ਦੇ ਉਪ ਪ੍ਰਧਾਨ ਡਾ. ਬਲਬੀਰ ਸਿੰਘ ਸਿੱਧੂ ਨਾਲ ਬੀਤੇ ਦਿਨੀਂ ਪਿੰਡ ਲਹਿਰਾ ਬੇਗਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ।ਉਨਾਂ ਦੱਸਿਆ ਕਿ ਪਿੰਡ ਵਾਸੀਆਂ ਮੁਤਾਬਿਕ ਪਿੰਡ ਵਿੱਚ ਅਜੇ ਵੀ ਕਰੀਬ 80 ਨੌਜਵਾਨ ਨਸ਼ੇ ਅਤੇ ਏਡਜ ਦੀ ਚਪੇਟ ਵਿੱਚ ਹਨ।ਜਿਹਨਾਂ ਦੇ ਇਲਾਜ ਲਈ ਕੈਪਟਨ ਸਰਕਾਰ ਕੋਈ ਠੋਸ ਕਦਮ ਨਹੀ ਚੁੱਕ ਰਹੀ।ਉਹਨਾਂ ਜਿਲ੍ਹਾ ਪੁਲਿਸ ਪ੍ਰਸਾਸ਼ਨ ਤੋ ਮੰਗ ਕੀਤੀ ਕਿ ਇਸ ਘਟਨਾ ਦੇ ਜਿੰਮੇਵਾਰ 4 ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਅਸਲ ਸਮਗੱਲਰਾਂ ਨੂੰ ਕਾਬੂ ਕੀਤਾ ਜਾਵੇ।
ਸੁਖਪਾਲ ਖਹਿਰਾ ਵੱਲੋਂ ਬਠਿੰਡਾ ਰੈਲੀ ਦੌਰਾਨ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੂੰ ‘ਭਾਬੀ’ ਕਹਿਣ ਦੇ ਮੁੱਦੇ ਤੇ ਉਹਨਾਂ ਕਿਹਾ ਕਿ ਗਲਤ ਬਿਆਨਬਾਜ਼ੀ ਕਰਨ `ਤੇ ਖਹਿਰਾ ਪੰਜਾਬੀਆਂ ਤੋਂ ਮੁਆਫੀ ਮੰਗਣ।ਡਾ: ਸਿੱਧੂ ਨੇ ਕਿਹਾ ਕਿ 13 ਅਗਸਤ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਕੀਤੀ ਜਾ ਰਹੀ ਪੰਜਾਬ ਰੈਲੀ ਦੀ ਕਾਮਯਾਬੀ ਲਈ ਬਲਾਕ ਪੱਧਰ `ਤੇ ਮੀਟਿੰਗਾਂ ਦਾ ਦੌਰ ਜਾਰੀ ਹੈ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media