ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਬੁਰਜ ਹਰੀ ਵਿਖੇ ਜਾਗਰੂਕਤਾ
ਕੈਂਪ ਲਗਾਇਆ ਗਿਆ ਕੈਂਪ ਵਿਚ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਣ ਲਾਲ ਅਤੇ ਹਰਦੀਪ ਕੁਮਾਰ ਨੇ ਯੌਨ ਸ਼ੋਸ਼ਣ ਖਿਲਾਫ਼ ਬਣੇ ਪੌਕਸੋ ਐਕਟ-2012 ਸਬੰਧੀ ਦੱਸਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਛੇੜਛਾੜ ਕਾਨੂੰਨੀ ਅਪਰਾਧ ਹੈ, ਜਿਸ ਬਾਰੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ।ਇਸ ਤੋਂ ਇਲਾਵਾ ਉਨ੍ਹਾਂ ਪਿੰਡ ਪੱਧਰ ਤੇ ਬਣੀ ਬਾਲ ਸੁਰੱਖਿਆ ਕਮੇਟੀ ਦੀ ਇਕ ਮੀਟਿੰਗ ਵੀ ਕੀਤੀ।
ਇਸ ਮੌਕੇ ਸਕੂਲੀ ਬੱਚਿਆਂ ਤੋਂ ਇਲਾਵਾ ਦੇ ਪ੍ਰਿੰਸੀਪਲ ਮੈਡਮ ਸਤਵੰਤ ਕੌਰ, ਅਧਿਆਪਕ ਗੁਰਪਿਆਰ ਸਿੰਘ, ਸੰਦੀਪ ਢੰਡ, ਗੁਰਤੇਜ ਸਿੰਘ, ਸਰਪੰਚ ਅਜੈਬ ਸਿੰਘ, ਪੰਚਾਇਤ ਮੈਂਬਰ ,ਪਿੰਡ ਦੀਆਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media