ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਟਿਆਲਾ ਵਿੱਚ ਹੋਏ ਪੰਜਾਬ ਰਾਜ ਓਪਨ ਟੇਬਲ ਟੈਨਿਸ ਮੁਕਾਬਲੇ ਵਿੱਚ ਸਥਾਨਕ ਡੀ.ਏ.ਵੀ
ਪਬਲਿਕ ਸਕੂਲ ਲਾਰੰਸ ਰੋਡ ਨੇ ਦੋ ਗੋਲਡ ਮੈਡਲ ਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ।ਪੰਜਵੀਂ ਜਮਾਤ ਦੇ ਵਰੀਸ਼ਾਂਕ ਮੋਹਲਾ ਨੇ ਅੰਡਰਸ਼12 ਵਿੱਚ ਗੋਲਡ ਮੈਡਲ ਜਿੱਤਿਆ ਅਤੇ ਦੱਸਵੀਂ ਜਮਾਤ ਦੇ ਰਕਸਿ਼ਤ ਮੋਹਲਾ ਨੇ 21 ਤੋਂ ਵੱਧ ਦੀ ਪੁਰਸ਼ਾਂ ਦੀ ਸਿੰਗਲ ਕੈਟਾਗਿਰੀ ਵਿੱਚ ਗੋਲਡ ਮੈਡਲ ਤੇ ਯੂਥ ਲੜਕਿਆਂ ਸਿੰਗਲਜ਼ ਵਿੱਚ ਸਿਲਵਰ ਮੈਡਲ ਵੀ ਜਿੱਤਿਆ। ਪੰਜਾਬ ਜ਼ੋਨ-ਏ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਜੇਤੂਆਂ ਨੂੰ ਸ਼ੁੱਭ-ਇੱਛਾਵਾ ਭੇਜੀਆਂ ਅਤੇ ਭਵਿੱਖ ਵਿੱਚ ਹੋਰ ਅੱਗੇ ਵੱਧਣ ਦਾ ਅਸ਼ੀਰਵਾਦ ਦਿੱਤਾ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵੀ ਬੱਚਿਆਂ ਨੂੰ ਉਨ੍ਹਾਂ ਦੀ ਸਫ਼ਲਤਾ `ਤੇ ਵਧਾਈ ਦਿੱਤੀ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media