ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈਟ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਹੈ ਜਿਸਨੂੰ ਪਾਸ ਕਰਨ ਉਪਰੰਤ ਹੀ ਵਿਦਿਆਰਥੀ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਅਧਿਆਪਨ ਕਾਰਜ ਲਈ ਯੋਗ ਮੰਨੇ ਜਾਂਦੇ ਹਨ।ਜੋ ਵਿਦਿਆਰਥੀ ਇਹ ਪ੍ਰੀਖਿਆ ਉੱਚ ਮੈਰਿਟ ਸਹਿਤ ਪਾਸ ਕਰਦੇ ਹਨ ਉਹਨਾਂ ਨੂੰ ਯੂ.ਜੀ.ਸੀ. ਵੱਲੋਂ ਜੂਨੀਅਰ ਰਿਸਰਚ ਫੈਲੋਸ਼ਿਪ ਪ੍ਰਦਾਨ ਕੀਤੀ ਜਾਂਦੀ ਹੈ ਜਿਸ ਦੇ ਤਹਿਤ ਵਿਦਿਆਰਥੀ ਨੂੰ ਉਚੇਰੀ ਖੋਜ (ਪੀਐੱਚ.ਡੀ) ਲਈ ਯੂ.ਜੀ.ਸੀਵੱਲੋਂ ਪੰਜ ਸਾਲਾਂ ਲਈ ਹਰ ਮਹੀਨੇ ਲਗਭਗ 30 ਹਜ਼ਾਰ ਰੁਪਏ ਦੇ ਕਰੀਬ ਫੈਲੋਸ਼ਿਪ ਮਿਲਦੀ ਹੈ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਕੈਲੰਡਰ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਯੂਨੀਵਰਸਿਟੀ ਦੇ ਮੂਲ ਪ੍ਰਯੋਜਨਾਂ ਵਿਚ ਪ੍ਰਾਥਮਿਕਤਾ ਦਿੱਤੀ ਗਈ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਵਿਭਾਗ ਤਨਦੇਹੀ ਨਾਲ ਕਾਰਜਸ਼ੀਲ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …