ਕੈਨੇਡਾ ਵਿਚ ਪੰਜਾਬੀ ਨੂੰ ਅਣਪਛਾਤੇ ਲੋਕਾਂ ਵੱਲੋਂ ਮਾਰਨ ’ਤੇ ਵੀ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਸਿੱਖ ’ਤੇ
ਨਸਲੀ ਟਿਪਣੀਆਂ ਕਰਨ ਦੀ ਸਖਤ ਨਿਖੇਧੀ ਕੀਤੀ ਹੈ।ਭਾਈ ਲੌਂਗੋਵਾਲ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸੇ ਹੋਏ ਹਨ, ਪਰ ਕੁੱਝ ਲੋਕ ਸਿੱਖਾਂ ਦੀ ਤਰੱਕੀ ਤੋਂ ਖੌਫਜ਼ਦਾ ਹੋਣ ਕਾਰਨ ਨਸਲੀ ਹਮਲਿਆਂ ਦਾ ਸ਼ਿਕਾਰ ਬਣਾ ਰਹੇ ਹਨ।ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਲਈ ਕਹਿਣ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ਅੰਦਰ ਸਿੱਖ ਪਛਾਣ ਦੀ ਦੁਬਿਧਾ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਬੀਤੇ ਸਮੇਂ ਇੱਕ ਅੰਗਰੇਜੀ ਭਾਸ਼ਾ ਵਿਚ ਕਿਤਾਬਚਾ ਵੀ ਤਿਆਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿੱਖ ਪਛਾਣ ਨੂੰ ਜਮੀਨੀ ਪੱਧਰ ਤੱਕ ਉਭਾਰਨ ਲਈ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਯਤਨ ਤੇਜ ਕਰਨੇ ਚਾਹੀਦੇ ਹਨ ਤਾਂ ਜੋ ਨਸਲੀ ਹਮਲਿਆਂ ਦੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਇਸ ਦੇ ਨਾਲ ਹੀ ਲੌਂਗੋਵਾਲ ਨੇ ਕੈਨੇਡਾ ਦੇ ਐਬਟਸਫੋਰਡ ਸ਼ਹਿਰ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਦਾ ਕਤਲ ਕਰ ਦੇਣ ’ਤੇ ਵੀ ਅਫਸੋਸ ਪ੍ਰਗਟ ਕੀਤਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media