ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ
‘ਝੂਲਤੇ ਨਿਸ਼ਾਨ ਰਹੇਂ’ ਅੱਜ 8 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ।ਇਹ ਪੁਸਤਕ ਅੰਮ੍ਰਿਤਸਰ ਦੇ ਪਬਲੀਸ਼ਰ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਇਸ ਵਿਚ ਵੱਖ-ਵੱਖ ਵਿਸ਼ਿਆਂ ’ਤੇ ਲਿਖੇ ਗਏ ਸਿੱਖ ਧਰਮ ਨਾਲ ਸਬੰਧਤ ਲੇਖ ਸ਼ਾਮਲ ਹਨ।ਮੁੱਖ ਲੇਖ ਗੁਰਦੁਆਰਾ ਸਾਹਿਬਾਨ ’ਚ ਝੂਲਦੇ ਨਿਸ਼ਾਨ ਸਾਹਿਬ ਦੇ ਸੰਕਲਪ, ਸੰਦਰਭ ਅਤੇ ਇਸ ਦੇ ਇਤਿਹਾਸ ਬਾਰੇ ਹੈ।ਪੁਸਤਕ ਦਾ ਰਿਲੀਜ਼ ਸਮਾਰੋਹ ਸਥਾਨਕ ਕਸ਼ਮੀਰ ਐਵੀਨਿਊ ਵਿਖੇ ਸਥਿਤ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਦੇ ਨਿਆਮਤ ਇਕੱਤਰਤਾ ਹਾਲ ਵਿਚ ਸਵੇਰੇ 10:30 ਵਜੇ ਹੋਵੇਗਾ।
ਮੁੱਖ ਮਹਿਮਾਨ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰ ਪ੍ਰਿੰਸੀਪਲ ਜਗਦੀਸ਼ ਸਿੰਘ ਹੋਣਗੇ, ਜਦਕਿ ਬੁਲਾਰਿਆਂ ਵੱਲੋਂ ਪੁਸਤਕ ਸਬੰਧੀ ਚਰਚਾ ਕੀਤੀ ਜਾਵੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media