ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ `ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ 71.15 ਫ਼ੀਸਦੀ ਨੰਬਰਾਂ ਨਾਲ ਯੂਨੀਵਰਸਿਟੀ ’ਚ ਤੀਸਰਾ ਸਥਾਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦੇ ਹੋਏ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਜਸਕਿਰਨਬੀਰ ਕੌਰ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਸੁਖਮਨਪ੍ਰੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …