ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ
ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿਚ ਪੁਲਿਸ ਵੱਲੋਂ ਸਿੱਖ ਨੌਜੁਆਨਾਂ ’ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਲਈ ਚਾਰ ਮੈਂਬਰੀ ਸਬ-ਕਮੇਟੀ ਬਣਾਈ ਹੈ।ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਲ ਸਿੰਘ ਲਾਛੜੂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਕਰਨੈਲ ਸਿੰਘ ਕੋਆਰਡੀਨੇਟਰ ਨੂੰ ਸ਼ਾਮਲ ਕੀਤਾ ਗਿਆ ਹੈ।
ਬੇਦੀ ਨੇ ਕਿਹਾ ਕਿ ਗੁਰੂ ਘਰ ਆ ਰਹੇ ਸਿੱਖ ਨੌਜੁਆਨਾਂ ਨੂੰ ਥਾਣੇ ਲਿਜਾ ਕੇ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ’ਤੇ ਪਰਚੇ ਦਰਜ਼ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੌਂਗੋਵਾਲ ਨੇ ਜਰਨੈਲ ਸਿੰਘ ਕਰਤਾਰਪੁਰ ਨੂੰ ਜ਼ੇਰੇ-ਇਲਾਜ਼ ਨੌਜੁਆਨਾਂ ਦਾ ਪਤਾ ਲੈਣ ਲਈ ਭੇਜਿਆ ਗਿਆ ਸੀ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨਾਂ ਤੱਕ ਪਹੁੰਚ ਕਰਕੇ ਮੁਕੰਮਲ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਲਈ ਪੀੜਤਾਂ ਦੀ ਮੱਦਦ ਕੀਤੀ ਜਾ ਸਕੇ। ਸਬ-ਕਮੇਟੀ ਨੂੰ ਤਿੰਨ ਦਿਨਾਂ ’ਚ ਰਿਪੋਰਟ ਦੇਣ ਲਈ ਕਿਹਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media