Sunday, August 23, 2026

ਗੁ. ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੀ ਸੇਵਾ ਸੰਪੂਰਨ ਹੋਣ ’ਤੇ ਸ਼ੁਕਰਾਨਾ ਸਮਾਗਮ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ PPN0808201802ਗੁਰਬਖ਼ਸ਼ ਸਿੰਘ ਨਿਹੰਗ ਸਿੰਘ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਸੰਪੂਰਨ ਹੋਣ ’ਤੇ ਅੱਜ ਸ਼ੁਕਰਾਨਾ ਸਮਾਗਮ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਭਾਈ ਸਵਿੰਦਰਪਾਲ ਸਿੰਘ ਅਤੇ ਭਾਈ ਇੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ।
    ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਭਾਈ ਗੁਰਬਖ਼ਸ਼ ਸਿੰਘ ਦੀ ਵੱਡੀ ਇਤਿਹਾਸਕ ਮਹੱਤਤਾ ਹੋਣ ਕਰਕੇ ਸੰਗਤਾਂ ਇਥੇ ਸ਼ਰਧਾ ਅਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਇਤਿਹਾਸ ਲਾਸਾਨੀ ਹੈ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਆਪਣੀ ਸ਼ਹਾਦਤ ਦਿੱਤੀ।
    ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਰਤਨ ਸਿੰਘ ਜਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply