Friday, August 28, 2026

ਮਹਾਂਕਾਲੀ ਮੰਦਰ ‘ਚ ਧੂੁਮ ਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

PPN19081407

ਅੰਮ੍ਰਿਤਸਰ, 19 ਅਗਸਤ (ਸਾਜਨ/ਸੁਖਬੀਰ) – ਵੇਕਰਾ-ਮਜੀਠਾ ਰੋਡ ਬਾਈਪਾਸ ‘ਤੇ ਪੈਂਦੇ ਖੜਕ ਸਿੰਘ ਵਾਲਾ ਸਥਿਤ ਮਹਾਂਕਾਲੀ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂੁਮ-ਧਾਮ ਦੇ ਨਾਲ ਮੰਦਰ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਮਨਾਇਆ ਗਿਆ।ਇਸ ਸ਼ੁੱਭ ਮੌਕੇ ‘ਤੇ ਸ਼ਹਿਰ ਦੀਆਂ ਵੱਖ ਵੱਖ ਭਜਨ ਮੰਡਲੀਆਂ ਨੇ ਭਜਨਾ ਦਾ ਗੂਣਗਾਣ ਕਰਕੇ ਸ਼੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਹਾਜਰੀਆਂ ਭਰੀਆਂ।ਪ੍ਰਧਾਨ ਰਿਤੇਸ਼ ਸ਼ਰਮਾ ਨੇ ਆਪਣੇ ਪਰਿਵਾਰ ਦੇ ਨਾਲ ਸ਼੍ਰੀ ਕ੍ਰਿਸ਼ਨ ਜੀ ਨੂੰ ਝੁੱਲਾ ਝੁਲਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਮਠਿਆਈਆਂ ਤੇ ਫੱਲ ਵੰਡੇ ਗਏ।ਇਸ ਦੌਰਾਨ ਰਿਤੇਸ਼ ਸ਼ਰਮਾ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ‘ਤੇ ਸਾਰੇ ਹੀ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਸਾਰੇ ਲੋਕਾਂ ਦਾ ਜੀਵਨ ਖੁਸ਼ੀਆਂ ਭਰਿਆ ਰਹੇ।ਭਾਰੀ ਗਿਣਤੀ ਵਿੱਚ ਛੋਟੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜੀ ਦਾ ਰੂਪ ਧਾਰਨ ਕਰਕੇ ਖੁਸ਼ੀਆਂ ਹਾਸਲ ਕੀਤੀਆਂ।ਇਸ ਮੌਕੇ ਰਾਜੀਵ ਸ਼ਰਮਾ, ਵਿਪਨ ਸ਼ਰਮਾ, ਇੰਦਰਜੀਤ ਸ਼ਰਮਾ, ਸਰਪੰਚ ਸੂਖਰਾਮ ਆਦਿ ਹਾਜਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply