ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਜਾਰੀ ਹੁਕਮ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 4 ਅਗਸਤਤੋਂ 28 ਅਗਸਤਤੱਕ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਕਰਵਾਈ ਜਾ ਰਹੀ ਸਪਲੀਮੈਂਟਰੀ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਪਾਬੰਦੀ ਇੰਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ ’ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ’ਤੇ ਲਾਗੂ ਹੋਵੇਗੀ, ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲ ਵਿੱਚ ਬਣਿਆ ਹੋਇਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 28 ਅਗਸਤ, 2018 ਤੱਕ ਲਾਗੂ ਰਹੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …