ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਦੂਸਰੇ ਦਿਨ ਵਿਦਿਆਰਥੀਆਂ, ਐਨ.ਸੀ.ਸੀ ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਵੱਲੋਂ ਰਿਹਰਸਲ ਕੀਤੀ ਗਈ। ਇਹ ਪ੍ਰਗਟਾਵਾ ਸ਼੍ਰੀ ਅਸੋਕ ਸਰਮਾ ਸਹਾਇਕ ਕਮਿਸ਼ਨਰ ਜਨਰਲ ਨੇ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਆਜਾਦੀ ਦਿਹਾੜੇ ਨੂੰ ਲੈ ਕੇ ਕੀਤੀ ਗਈ ਰਿਹਰਸਲ ਨੂੰ ਦੇਖਣ ਤੋਂ ਬਾਅਦ ਕੀਤਾ।ਇਸ ਸਮੇਂ ਅਰਸ਼ਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ,ਰਵਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਮਨਮੋਹਣ ਸਰੰਗਲ ਐੈਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਪਰਵਿੰਦਰ ਸਿੰਘ ਜੇ.ਈ ਲੋਕ ਨਿਰਮਾਣ ਵਿਭਾਗ, ਨਰਿੰਦਰ ਕੁਮਾਰ ਅਤੇ ਵੱਖ ਵੱਖ ਸਕੂਲਾਂ ਦਾ ਸਟਾਫ ਹਾਜ਼ਰ ਸੀ।
ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੂਸਰੇ ਦਿਨ ਕੀਤੀ ਗਈ।ਜਿਸ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ, ਹੋਮ ਗਾਰਡ ਦੀ ਟੁਕੜੀ, ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ ਦੇ ਕੈਡਿਟਾਂ, ਖਿਡਾਰੀਆਂ ਅਤੇ ਵੱਖ ਵੱਖ ਸਕੂਲਾਂ ਦੇ ਬੈਂਡ ਟੀਮਾਂ ਨੇ ਮਾਰਚ ਪਾਸਟ ਕੀਤਾ। ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ ਸ਼ੋਅ, ਕੋਰੀਉਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਵੀ ਰਿਹਰਸਲ ਕੀਤੀ ਗਈ।
ਅਸੋਕ ਕੁਮਾਰ ਨੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੂੰ ਹੋਰ ਵਧੀਆਂ ਬਣਾਉਂਣ ਲਈ ਹਦਾਇਤਾਂ ਦਿੱਤੀਆਂ।ਉਨ੍ਹਾਂ ਦੱਸਿਆ ਕਿ ਇਕ ਰਿਹਰਸਲ 10 ਅਗਸਤ ਨੂੰ ਅਤੇ 13 ਅਗਸਤ ਨੂੰ ਫੂਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਰਿਹਰਸਲ ਦੇ ਦੋਰਾਨ ਚੱਲ ਰਹੇ ਭੰਗੜੇ ਅਤੇ ਗਿੱਧੇ ਦੋਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਨੇ ਅਪਣੇ ਸਾਹਸ ਦਾ ਲੋਹਾ ਮਨਵਾਇਆ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …