Sunday, November 1, 2026

ਮਾਨਸਾ ਤੋਂ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ `ਚ ਬਰਗਾੜੀ ਲਈ 13 ਨੂੰ ਚੱਲੇਗਾ ਜਥਾ – ਭਾਈ ਅਤਲਾ

PPN1008201802ਭੀਖੀ, 10 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕੀ ਜਿਲਾ ਜੱਥੇਬੰਦੀ ਦੀ ਮਹੀਨਾ ਵਾਰ ਮੀਟਿੰਗ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਭੀਖੀ ਵਿਖੇ ਜਿਲ੍ਹਾਂ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਵਿੱਚ ਰਜਿੰਦਰ ਸਿੰਘ ਜਵਾਹਰਕੇ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਉਨ ਾਂਕਿਹਾ ਕਿ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਜਿਲਾ ਮਾਨਸਾ ਤੋਂ 11ਵਾਂ ਜੱਥਾ ਸਥਾਨ ਮਾਨਸਾ ਕੈਂਚੀਆਂ ਤੋਂ 13 ਅਗਸਤ ਦਿਨ ਸੋਮਵਾਰ ਨੂੰ ਰਵਾਨਾ ਹੋਵੇਗਾ।ਇਸ ਸੰਬੰਧ ਵਿਚੱ ਜਿਲ੍ਹਾਂ ਪ੍ਰਧਾਨ ਬੱਛੋਆਣਾ ਨੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ।ਇਸ ਮੋਕੇ ਤੇ ਯੂਥ ਵਿੰਗ ਦੇ ਸਰਕਲ ਜੋਗਾ ਦੇ ਪ੍ਰਧਾਨ ਲਵਪ੍ਰੀਤ ਸਿੰਘ ਅਕਲੀਆਂ, ਗਮਦੂਰ ਸਿੰਘ ਗੁੜਥੜੀ, ਮਨਜੀਤ ਸਿੰਘ ਢੈਪਈ, ਰਣਜੀਤ ਸਿੰਘ ਸੂਚ ਭੀਖੀ, ਪਵਨ ਸਿੰਘ ਰਮਦਿੱਤੇਵਾਲਾ, ਮਹਿੰਦਰ ਸਿੰਘ ਬੁਰਜ ਹਰੀ, ਬਲਵੰਤ ਸਿੰਘ ਕੋਟੜਾ ਅਤੇ ਸੁਖਰਾਜ ਸਿੰਘ ਅਤਲਾ ਆਦਿ ਹਾਜ਼ਰ ਸਨ।
   

 

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply