Tuesday, July 28, 2026

ਨਹਿਰ `ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

PPN1008201806ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਪੁੱਲ ਕੋਲ ਨਹਿਰ ਵਿੱਚ ਇੱਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਵਿੱਚ ਕੋਈ ਲਾਸ਼ ਹੈ।ਜਿਸ ਨੂੰ ਮੌਕੇ `ਤੇ ਪਹੁੰਚ ਕੇ ਬਾਹਰ ਕਢਵਾਇਆ ਗਿਆ।ਉਨਾਂ ਕਿਹਾ ਕਿ ਇਹ ਲਾਸ਼ ਕਢਵਾਉਣ ਵਿੱਚ ਪੁਲਿਸ ਦੇ ਨਾਲ ਪੱਤਰਕਾਰ ਲਖਵੀਰ ਸਿੰਘ ਧਾਂਦਰਾ, ਹਰਮੀਤ ਸਿੰਘ, ਕਾਂਗਰਸੀ ਆਗੂ ਸੋਨੀ ਘਨੌਰ, ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਗਗਨ ਟਿੱਬਾ ਅਤੇ ਬਲਵੀਰ ਸਿੰਘ ਆਦਿ ਨੇ ਮੱਦਦ ਕੀਤੀ। ਉਹਨਾਂ ਦੱਸਿਆ ਕਿ ਅਣਪਛਾਤੀ ਲਾਸ਼ ਵਾਲੇ ਵਿਅਕਤੀ ਦੀ ਉਮਰ 55 ਤੋਂ 60 ਸਾਲ ਹੈ ਜਿਸ ਨੇ ਕੁੜਤਾ-ਪਜਾਮਾ ਪਹਿਨਿਆ ਹੋਇਆ ਹੈ।ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਲਈ ਸਿਵਲ ਹਸਪਤਾਲ ਧੂਰੀ ਵਿਖੇ ਰੱਖਿਆ ਗਿਆ ਹੈ ਅਤੇ ਹਾਲ ਦੀ ਘੜੀ 174 ਸੀ.ਆਰ.ਪੀ.ਸੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਇਸ ਅਣਪਛਾਤੀ ਲਾਸ਼ ਮਿਲਣ ਸਬੰਧੀ ਨਹਿਰ ਦੇ ਲਾਗਲੇ ਥਾਣਿਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ।  

 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply