ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਸਿੰਘ ਲੌਂਗੋਵਾਲ ਨੇ ਕਿਹਾ ਕਿ ਤਾਇਕਵਾਂਡੋ ਵਿਚ ਕੌਮਾਂਤਰੀ ਪੱਧਰ ’ਤੇ ਸੋਨ ਤਗਮਾ ਜੇਤੂ ਨੌਜੁਆਨ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ।ਲੌਂਗੋਵਾਲ ਨੇ ਇਹ ਪ੍ਰਗਟਾਵਾ ਉਦੋਂ ਕੀਤਾ ਜਦ ਬੀਤੇ ਕੱਲ੍ਹ ਉਨ੍ਹਾਂ ਨੂੰ ਮਿਲ ਕੇ ਤਾਇਕਵਾਂਡੋ ਖਿਡਾਰੀ ਰਵਿੰਦਰ ਸਿੰਘ ਨੇ ਆਪਣੀ ਖੇਡ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ।ਇਸ ਸਮੇਂ ਹਲਕਾ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ।ਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਦੱਸਣਯੋਗ ਹੈ ਕਿ ਭੁੱਨਰਹੇੜੀ (ਪਟਿਆਲਾ) ਨਿਵਾਸੀ ਲਖਵਿੰਦਰ ਸਿੰਘ ਦੇ ਸਪੁੱਤਰ ਰਵਿੰਦਰ ਸਿੰਘ ਨੇ ਥਾਈਲੈਂਡ ਦੇ ਬੈਂਕਾਕ ’ਚ ਅੰਤਰਰਾਸ਼ਟਰੀ ਤਾਇਕਵਾਂਡੋ ਚੈਪੀਅਨਸ਼ਿਪ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਹੈ।ਉਸ ਨੇ ਨੇਪਾਲ ਸਿੰਘ ਸਿਲਵਰ ਅਤੇ ਭੂਟਾਨ ਵਿਚ ਖੇਡ ਕੇ ਗੋਲਡ ਮੈਡਲ ਵੀ ਹਾਸਲ ਕੀਤਾ ਹੋਇਆ ਹੈ।ਬਾਰ੍ਹਵੀਂ ਪਾਸ ਰਵਿੰਦਰ ਸਿੰਘ ਨੇ ਕਿਹਾ ਕਿ ਅਗਲੇਰੀ ਪੜ੍ਹਾਈ ਕਰਨ ਦੇ ਨਾਲ-ਨਾਲ ਤਾਇਕਵਾਂਡੋ ਵਿਚ ਹੋਰ ਪ੍ਰਾਪਤੀਆਂ ਕਰਨਾ ਚਾਹੁੰਦਾ ਹੈ।ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਦੇ ਹਲਕੇ ਦਾ ਗੁਰਸਿੱਖ ਨੌਜੁਆਨ ਰਵਿੰਦਰ ਸਿੰਘ ਖੇਡਾਂ ਵਿਚ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਰਿਹਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …