ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਅਤੇ ਐਸ.ਐਸ.ਪੀ ਮਨਧੀਰ ਸਿੰਘ ਵਲੋ ਅੱਜ
ਸਥਾਨਕ ਸਬ ਡਵੀਜ਼ਨਲ ਸਾਂਝ ਕੇਂਦਰ ਵਿਖੇ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ।ਡਿਪਟੀ ਕਮਿਸ਼ਨਰ ਨੇ ਮੌਜੂਦ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਇੱਕ ਇਨਸਾਨ ਇਕ ਪੌਦਾ ਲਗਾ ਕੇ ਉਸ ਦੀ ਦੇਖ ਭਾਲ ਕਰੇ।
ਐਸ.ਐਸ.ਪੀ ਮਨਧੀਰ ਸਿੰਘ ਨੇ ਕਿਹਾ ਕਿ ਜਿਥੇ ਸਾਨੂੰ ਵਾਤਾਵਰਣ ਸ਼ੁੱਧ ਰੱੱਖਣ ਦੇ ਨਾਲ-ਨਾਲ ਪਾਣੀ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਉਥੇ ਹੀ ਪੰਜਾਬੀਆਂ ਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋ ਬਚਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਡੀ.ਐਸ.ਪੀ ਮਾਨਸਾ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਸਾਂਝ ਕੇਂਦਰਾਂ ਵਲੋ ਹੁਣ ਤੱਕ 1300 ਪੌਦੇ ਲਗਾਏ ਜਾ ਚੁੱਕੇ ਹਨ।ਇਸ ਮੌਕੇ ਆਸਰਾ ਲੋਕ ਸੇਵਾ ਕਲਬ ਦੇ ਚੇਅਰਮੈਨ ਤਰਸੇਮ ਚੰਦ ਸੇਮੀ ਅਤੇ ਸਮੂਹ ਮੈਂਬਰ, ਸਹਾਇਕ ਥਾਣੇਦਾਰ ਰੋਣਕ ਰਾਮ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ, ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ, ਇੰਚਾਰਜ ਸਬ-ਡਿਵੀਜ਼ਨ ਸਾਂਝ ਕੇਂਦਰ ਮਾਨਸਾ, ਹਵਲਦਾਰ ਸਤਨਾਮ ਸਿੰਘ ਅਤੇ ਸਾਂਝ ਕੇਂਦਰ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media