ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ `ਤੇ ਤੰਦਰੁਸਤ ਪੰਜਾਬ ਮਿਸ਼ਨ ਤ
ਹਿਤ ਪਿਕਟਸ ਸੁਸਾਇਟੀ ਅਧੀਨ ਸਕੂਲਾਂ ਦੇ ਸਵੱਛ ਕੰਪਿਊਟਰ ਲੈਬ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਸੁਭਾਸ ਚੰਦਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਗਰੁੱਪ-ਏ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਤੇਵਾਸ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ, ਰਾਮਪੁਰ ਮੰਡੇਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਗਰੁੱਪ-ਬੀ ਵਿੱਚ ਸਰਕਾਰੀ ਮਿਡਲ ਸਕੂਲ, ਫੁੱਲੂਵਾਲਾ ਡੋਡ ਨੇ ਪਹਿਲਾ ਸਥਾਨ ਮੱਲਿਆ ਅਤੇ ਸਰਕਾਰੀ ਮਿਡਲ ਸਕੂਲ, ਜਵਾਹਰਕੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਸਕੂਲਾਂ ਵਿੱਚ ਸਾਫ਼ ਸਫ਼ਾਈ ਰੱਖਣ ਲਈ ਬਹੁਤ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਅਜਿਹੇ ਮੁਕਾਬਲੇ ਕਰਵਾਏ ਜਾਣਗੇ।
ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਜਗਰੂਪ ਸਿੰਘ ਭਾਰਤੀ, ਸਰਕਲ ਪ੍ਰਾਜੈਕਟ ਕੋਆਰਡੀਨੇਟਰ ਬਠਿੰਡਾ ਧਰਮਿੰਦਰ ਸਿੰਗਲਾ ਅਤੇ ਆਈ.ਸੀ.ਟੀ ਬ੍ਰਾਂਚ ਨਾਲ ਸਬੰਧਤ ਸ੍ਰੀ ਰਾਜੇਸ਼ ਕੁਮਾਰ ਤੇ ਸ੍ਰੀ ਅਰੁਣ ਗੋਇਲ ਦਾ ਅਹਿਮ ਯੋਗਦਾਨ ਰਿਹਾ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media