Monday, July 27, 2026

ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ paramjeet-singh-rana-1ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 12 ਅਗਸਤ (28 ਸਾਵਣ, ਨਾਨਕਸ਼ਾਹੀ ਸੰਮਤ 550) ਐਤਵਾਰ ਸਵੇਰੇ 8.45 ਤੋਂ ਦੁਪਹਿਰ ਬਾਅਦ 3 ਵਜੇ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਇਸ ਮੌਕੇ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਵੱਖ-ਵੱਖ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਦਿੱਲੀ ਦੀ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਕੀਰਤਨ ਲਈ ਹਾਜ਼ਰੀ ਭਰ ਸਕਦੀ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply