Wednesday, November 11, 2026

ਗੁ. ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੀ ਕਮੇਟੀ ਦੇਵੇਗੀ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਹਿ ਨਗਰ ਅਤੇ ਤਿਲਕ ਨਗਰ ’ਚ ਪੜ੍ਹਦੇ ਵਿਦਿਆਰਥੀਆਂ ਲਈ PPN1008201821ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ, ਫਤਹਿ ਨਗਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਰਜਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਉਕਤ ਸਕੂਲਾਂ ਦੀ 12ਵੀਂ ਜਮਾਤ ਨੂੰ 90 ਫੀਸਦੀ ਅੰਕ ਲੈ ਕੇ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਅਗਲੀ ਸਾਰੀ ਸਿੱਖਿਆ ਦਾ ਖਰਚਾ ਗੁਰਦੁਆਰਾ ਫਤਹਿ ਨਗਰ ਕਮੇਟੀ ਵੱਲੋਂ ਚੁੱਕਣ ਦੀ ਗੱਲ ਕਹੀ ਹੈ।ਫਤਹਿ ਨਗਰ ਸਕੂਲ ਦੇ ਬੱਚਿਆਂ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ। ਜਿਥੇ ਸਕੂਲੀ ਬੱਚਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਨੇ ਇਸ ਮੌਕੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕੀਤੇ ਗਏ ਐਲਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ਦੇ ਬੂਹੇ ਖੋਲ੍ਹ ਕੇ ਗੁਰਦੁਆਰਾ ਪ੍ਰਬੰਧਕਾਂ ਨੇ ਮਿਸਾਲ ਕਾਇਮ ਕੀਤੀ ਹੈ।ਦਿੱਲੀ ਕਮੇਟੀ ਦੇ ਮੈਂਬਰ ਚਮਨ ਸਿੰਘ ਨੇ ਬੱਚਿਆਂ ਨੂੰ ਗੁਰ ਇਤਿਹਾਸ ਦੀ ਜਾਣਕਾਰੀ ਦਿੱਤੀ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਅਮਰਪਾਲ ਸਿੰਘ, ਮੀਤ ਪ੍ਰਧਾਨ ਜਗਮੋਹਨ ਸਿੰਘ ਆਨੰਦ ਅਤੇ ਸੁਰਿੰਦਰ ਸਿੰਘ ਤੇ ਗੁਰਮੀਤ ਸਿੰਘ ਜੱਗੀ ਮੌਜੂਦ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply