Monday, October 19, 2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ `ਚ ਬਣਨ ਵਾਲੇ ਚਾਰ ਓਟ ਕੇਂਦਰਾਂ ਲਈ ਦਿੱਤੀ ਜਰੂਰੀ ਪ੍ਰਵਾਨਗੀ

ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਡਰੱਗ ਡੀ-ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਸੁਸਾਇਟੀ ਮਾਨਸਾ ਦੀ ਚੇਅਰਪਰਸਨ ਕਮ ਡਿਪਟੀ PPN1008201823ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਜ਼ਿਲ੍ਹੇ `ਚ ਬਣਨ ਵਾਲੇ ਚਾਰ ਓਟ ਕੇਂਦਰਾਂ ਲਈ ਜ਼ਰੂਰੀ ਪ੍ਰਵਾਨਗੀਆਂ ਦਿੱਤੀਆਂ। ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਡਰੱਗ ਡੀ-ਅਡਿਕਸ਼ਨ ਸੈਂਟਰ ਖਿਆਲਾ ਕਲਾਂ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ, ਠੂਠਿਆਂਵਾਲੀ ਵਿਖੇ ਮਿਲ ਰਹੀਆਂ ਮੌਜੂਦਾ ਸਹੂਲਤਾਂ ਅਤੇ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਂਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਮਿਊਨਿਟੀ ਸਿਹਤ ਕੇਂਦਰ ਝੁਨੀਰ, ਖਿਆਲਾ ਕਲਾਂ, ਭੀਖੀ ਅਤੇ ਬਰੇਟਾ ਵਿਖੇ ਚਾਰ ਨਵੇਂ ਓ.ਓ.ਏ.ਟੀ ਕੇਂਦਰ ਬਣਾਏ ਜਾਣੇ ਹਨ।ਇਨ੍ਹਾਂ ਕੇਂਦਰਾਂ ਵਿੱੱਚ ਨਸ਼ਾ ਛੱਡਣ ਲਈ ਆਉਣ ਵਾਲੇ ਮਰੀਜ਼ ਦਾ ਰੋਜ਼ਾਨਾ ਦੇ ਆਧਾਰ `ਤੇ ਇਲਾਜ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਵਲੋਂ ਉਕਤ ਸਾਰੇ ਕੇਂਦਰਾਂ ਲਈ ਜ਼ਰੂਰੀ ਲੋੜੀਂਦੇ ਪ੍ਰਬੰਧ ਕਰਨ ਦੀਆਂ ਪ੍ਰਵਾਨਗੀਆਂ ਦਿੱਤੀਆਂ ਗਈਆਂ।ਡੀ.ਐਸ.ਪੀ ਕਰਨਵੀਰ ਸਿੰਘ, ਡੀ.ਐਮ.ਸੀ ਡਾ. ਮਨੋਹਰ ਲਾਲ, ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ.ਮਾਨਸਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਾਨਸਾ ਅਤੇ ਮਨੋਵਿਗਿਆਨਕ ਡਾ. ਛਵੀ ਬਜਾਜ ਸ਼ਾਮਲ ਹੋਏ।    
                     ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹਸਪਤਾਲ ਮਾਨਸਾ ਦੀ ਰੋਗੀ ਕਲਿਆਣ ਸੰਮਤੀ ਨਾਲ ਵੀ ਮੀਟਿੰਗ ਕੀਤੀ।ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਪਾਲਇੰਦਰ ਸਿੰਘ ਵੱਲੋਂ ਰੋਗੀ ਕਲਿਆਣ ਸੰਮਤੀ ਅਧੀਨ ਪ੍ਰਾਪਤ ਹੋਏ ਫ਼ੰਡਾਂ ਦੇ ਖ਼ਰਚੇ ਦੇ ਵੇਰਵੇ ਬਾਰੇ ਦੱਸਿਆ ਗਿਆ ਅਤੇ ਸਾਲ 2018-19 ਦੌਰਾਨ ਪ੍ਰਾਪਤ ਹੋਏ ਫ਼ੰਡਾਂ ਦੇ ਖ਼ਰਚਣ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ।ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਦੀ ਭਲਾਈ ਲਈ ਇਨ੍ਹਾਂ ਫ਼ੰਡਾਂ ਨੂੰ ਖ਼ਰਚਣ ਦੀ ਪ੍ਰਵਾਨਗੀ ਦਿੱਤੀ ਗਈ। ਸਿਵਲ ਸਰਜਨ ਨੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸਮਾਜ ਸੇਵੀ ੀ ਸੰਜੀਵ ਪਿੰਕਾ, ਡਾ. ਪੂਜਾ ਏ.ਐਮ.ਓ, ਸੀ.ਡੀ.ਪੀ.ਓ ਮਾਨਸਾ ਅਤੇ ਹੋਰ ਮੈਂਬਰ ਮੌਜੂਦ ਸਨ।    
                           ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਮਾਨਸਾ, ਡਾ. ਮਨੋਹਰ ਲਾਲ ਡੀ.ਐਸ.ਪੀ, ਡਾ. ਜਗਪਾਲਇੰਦਰ ਸਿੰਘ ਐਸ.ਐਮ.ਓ ਅਤੇ ਹੋਰ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਦਾ ਹਾਲ ਪੁੱਛਿਆ।ਉਨ੍ਹਾਂ ਇਥੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੁਵਿਧਾਵਾਂ `ਤੇ ਤਸੱਲੀ ਪ੍ਰਗਟਾਈ।

Check Also

ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …

Leave a Reply