Tuesday, November 10, 2026

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ 11 ਅਗਸਤ ਨੂੰ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਦਾਰੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲਾ ਵਿਖੇ 11 ਅਗਸਤ ਨੂੰ ਪਹਿਲੀ ‘ਸਾਊਂਡ ਨੈਸ਼ਨਲ ਕਾਨਫਰੰਸ’ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਸਵੇਰੇ 11:00 ਵਜੇ ਹੋਣ ਵਾਲੀ ਇਸ ਕਾਨਫਰੰਸ ਵਿਚ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਦੇ ਡਾਇਰੈਕਟਰ ਏ.ਕੇ ਸਿਨਹਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਡਾ. ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਹੋਣਗੇ।

Check Also

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ-2026 ਮਨਾਇਆ ਗਿਆ 

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ …

Leave a Reply