ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਬੁਰਜ ਮਹਿਮਾ ਦੇ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਤਹਿਤ ਰੁੱਖ ਨਾਲ ਲਟਕ ਕੇ ਆਤਮ ਹੱਤਿਆ ਕਰ ਲੈਣ ਦੀ ਸੂਚਨਾ ਹੈ। ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਦੱਸਿਆ ਕਿ ਉਨਾਂ ਨੂੰ ਜਦ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਉਥੇ ਜਾ ਕੇ ਵੇਖਿਆ ਕਿ ਨੌਜਵਾਨ ਦੀ ਲਾਸ਼ ਰੱਸੀ ਨਾਲ ਰੁੱਖ ਨਾਲ ਲਟਕ ਰਹੀ ਸੀ।ਉਨ੍ਹਾਂ ਤੁਰੰਤ ਸਬੰਧਤ ਥਾਣਾ ਕਿੱਲੀ ਨਿਹਾਲ ਸਿੰਘ ਵਾਲਾ ਨੂੰ ਇਤਲਾਹ ਦਿੱਤੀ।ਪੁਲਿਸ ਵਲੋਂ ਕੀਤੀ ਮੁਢਲੀ ਜਾਂਚ ਦੌਰਾਨ ਮ੍ਰਿਤਕ ਦੀ ਸ਼ਨਾਖਤ ਪੇ੍ਰਮ ਉਰਫ਼ ਘੌਨਾ ਸਿੰਘ ਪੁੱਤਰ ਨਿਰੰਜਨ ਸਿੰਘ 25 ਵਾਸੀ ਮਹਿਮਾ ਭਗਵਾਨਾ ਹੋਈ।ਪੁਲਿਸ ਅਧਿਕਾਰੀ ਅਨੁਸਾਰ ਲਾਸ ਨੂੰ ਪੋਸਟਮਾਰਟਮ ਲਈ ਬਠਿੰਡਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media