ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਕਾਮ ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ
ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਛੇਵਾਂ ਸਮੈਸਟਰ (ਬੈਚ 2015-18) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪਵਿਤਾ ਤੇ ਸੰਜਨਾ ਨੇ 83.27% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਮਨਪ੍ਰੀਤ ਸਿੰਘ ਨੇ 82.72% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਖੁਸ਼ਦੀਪ ਕੌਰ ਨੇ 82% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ 80% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਰਮਨਦੀਪ ਕੌਰ (81.45%), ਨਵਦੀਪ ਕੌਰ (81.27%), ਹਰਮਨਪ੍ਰੀਤ ਕੌਰ (81.27%), ਰਾਜਵੀਰ ਕੌਰ (81.09%), ਵਰਿੰਦਰ ਮਾਨ (81.09%) ਅਤੇ ਧਰਮਪ੍ਰੀਤ ਕੌਰ (80.72%) ਆਦਿ ਸ਼ਾਮਿਲ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ …
Punjab Post Daily Online Newspaper & Print Media